ਅਜਨਾਲਾ ਘਟਨਾ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਡੀਜੀਪੀ ਪੰਜਾਬ ਨੂੰ ਲਿਖਿਆ ਪੱਤਰ
ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਵਿਰੁੱਧ ਕਾਰਵਾਈ ਕਰਨ ਦੀ ਕੀਤੀ ਮੰਗ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ, 1ਮਾਰਚ(ਵਿਸ਼ਵ ਵਾਰਤਾ)- ਅਜਨਾਲਾ ਘਟਨਾਕ੍ਰਮ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਵੜਿੰਗ ਨੇ ਪੁਲਿਸ ਥਾਣੇ ਦੀ ਘੇਰਾਬੰਦੀ ਕਰਨ ਵਾਲੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਖਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ 23 ਫਰਵਰੀ ਨੂੰ ਥਾਣਾ ਅਜਨਾਲਾ ਦੇ ਬਾਹਰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੈਂਕੜੇ ਸਮਰਥਕਾਂ ਦੀ ਪੁਲਿਸ ਨਾਲ ਝੜਪ ਹੋਈ ਸੀ। ਇਸ ਘਟਨਾ ਵਿਚ ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਐਸ.ਪੀ. ਜੁਗਰਾਜ ਸਿੰਘ ਸਮੇਤ ਛੇ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ। ਇਸ ਮਗਰੋਂ ਪੁਲਿਸ ਨੇ ਲਵਪ੍ਰੀਤ ਸਿੰਘ ਉਰਫ ਤੂਫਾਨ ਨੂੰ ਛੱਡ ਦਿੱਤਾ ਸੀ।
The seige & attack on Ajnala Police station is an unprecedented incident & the guilty must be put behind bars. The inaction of @PunjabGovtIndia has demoralised our martial @PunjabPoliceInd.
Have written to @DGPPunjabPolice seeking immediate arrest of the culprits. pic.twitter.com/d80G4L9b36— Amarinder Singh Raja Warring (@RajaBrar_INC) March 1, 2023