ਅਜੀਤ ਗਰੁੱਪ ਦੇ ਮੈਨੇਜਿੰਗ ਐਡੀਟਰ ਡਾ.ਬਰਜਿੰਦਰ ਸਿੰਘ ਹਮਦਰਦ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
https://twitter.com/drcheemasad/status/1643204380815130626?t=PHpNc5S4pMSw65FnVCQlfg&s=08
ਚੰਡੀਗੜ੍ਹ,4ਅਪ੍ਰੈਲ(ਵਿਸ਼ਵ ਵਾਰਤਾ)- ਅਜੀਤ ਗਰੁੱਪ ਦੇ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਇਸ ਮੁਲਾਕਾਤ ਦੌਰਾਨ ਡਾ.ਹਮਦਰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਮੁੱਦਿਆਂ ਤੇ ਚਰਚਾ ਕੀਤੀ।
ਦੱਸ ਦਈਏ ਕਿ ਅਜੀਤ ਗਰੁੱਪ ਦੇ ਟਵਿੱਟਰ ਹੈਂਡਲ ਤੇ ਵੀ ਇਸ ਮੁਲਾਕਾਤ ਸੰਬੰਧੀ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ ਤੇ ਲਿਖਿਆ ਗਿਆ ਹੈ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਅਲੰਬਰਦਾਰ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ।























