
ਚੰਡੀਗੜ, 5 ਫਰਵਰੀ (ਵਿਸ਼ਵ ਵਾਰਤਾ) – ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਐਂਟੀ ਕੁਰੱਪਸ਼ਨ ਲੀਗ ਦੇ ਮੁਖੀ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਅਜੀਤ ਸਿੰਘ ਕੋਹਾੜ ਸਾਬਕਾ ਮੰਤਰੀ ਪੰਜਾਬ ਅਤੇ ਮੌਜੂਦਾ ਵਿਧਾਇਕ ਹਲਕਾ ਸ਼ਾਹਕੋਟ ਦੀ ਮੌਤ ਨਾਲ ਸਮਾਜ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ ਖਾਸ ਕਰਕੇ ਦੋਆਬਾ ਖੇਤਰ ਇੱਕ ਦੂਰਅੰਦੇਸ਼ ਸਿਆਣੇ ਅਤੇ ਹਰਮਨ ਪਿਆਰੇ ਆਗੂ ਤੋਂ ਵਾਂਝਾ ਹੋ ਗਿਆ ਹੈ ਅੱਜ ਉਹਨਾਂ ਆਖਿਆ ਕਿ ਸ੍ਰੀ ਕੋਹਾੜ ਪੰਜ ਵਾਰ ਜਿੱਤ ਕੇ ਪੰਜਾਬ ਵਿਧਾਨ ਸਭਾ ਅੰਦਰ ਦੋਆਬਾ ਖੇਤਰ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਹੋਏ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਵਾਹਿਗੁਰੂ ਕਿਰਪਾ ਕਰੇ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਹ ਅਸਹਿ ਸਦਮਾ ਸਹਿਣ ਦਾ ਬਲ ਬਖਸ਼ੇ।























