• ਸਿੱਧੂ ਕਾਂਗਰਸ ਦਾ ਹਿੱਸਾ, ਪਾਰਟੀ ਵਿੱਚ ਕਿਸੇ ਨਾਲ ਵੀ ਗੱਲਬਾਤ ਕਰਨ ਲਈ ਆਜ਼ਾਦ, ਅਸੀਂ ਉਸ ਦੀਆਂ ਇੱਛਾਵਾਂ ‘ਤੇ ਵਿਚਾਰ ਕਰਾਂਗੇ
ਚੰਡੀਗੜ•, 16 ਮਾਰਚ
Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਕਿਆਸਰਾਈਆਂ ਨੂੰ ਲਾਂਭੇ ਕਰਦਿਆਂ ਅੱਜ ਸਪੱਸ਼ਟ ਕੀਤਾ ਕਿ ਉਹ ਸੂਬੇ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਲਾਜ਼ਮੀ ਤੌਰ ‘ਤੇ ਲੜਣਗੇ।
ਆਪਣੀ ਸਰਕਾਰ ਦੇ ਗਠਨ ਦੀ ਤੀਜੀ ਵਰ•ੇਗੰਢ ਮੌਕੇ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਇਕ ਸਵਾਲ ਦੇ ਜਵਾਬ ਦਿੰਦਿਆਂ ਹਲਕੇ ਲਹਿਜ਼ੇ ‘ਚ ਮੁੱਖ ਮੰਤਰੀ ਨੇ ਕਿਹਾ,”ਮੈਂ ਅਜੇ ਵੀ ਪੂਰਾ ਜਵਾਨ ਹਾਂ। ਕੀ ਤੁਸੀਂ ਸੋਚਦੇ ਹੋ ਕਿ ਚੋਣਾਂ ਲੜਨ ਲਈ ਮੈਂ ਬੁੱਢਾ ਹੋ ਗਿਆ?”
ਪਾਰਟੀ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਮੌਜੂਦਾ ਭੂਮਿਕਾ ਤੇ ਰੁਤਬੇ ਬਾਰੇ ਪੁੱਛੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਮੰਤਰੀ ਕਾਂਗਰਸ ਪਾਰਟੀ ਅਤੇ ਟੀਮ ਦਾ ਹਿੱਸਾ ਹਨ ਅਤੇ ਕਿਸੇ ਵੀ ਫੈਸਲੇ ‘ਤੇ ਅਸੀਂ ਉਸ ਦੀਆਂ ਇਛਾਵਾਂ ‘ਤੇ ਵਿਚਾਰ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸਿੱਧੂ ਨੂੰ ਉਸ ਸਮੇਂ ਤੋਂ ਜਾਣਦੇ ਹਨ, ਜਦੋਂ ਉਹ ਦੋ ਵਰਿ•ਆਂ ਦੇ ਸਨ ਅਤੇ ਉਨ•ਾਂ ਦਾ ਸਿੱਧੂ ਨਾਲ ਕੋਈ ਨਿੱਜੀ ਮਸਲਾ ਨਹੀਂ ਹੈ।
ਸ੍ਰੀ ਸਿੱਧੂ ਵੱਲੋਂ ਪੰਜਾਬ ਨਾਲ ਸਬੰਧਤ ਮਸਲੇ ਸੂਬਾਈ ਲੀਡਰਸ਼ਿਪ ਕੋਲ ਉਠਾਉਣ ਦੀ ਬਜਾਏ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਕੋਲ ਉਠਾਉਣ ਬਾਰੇ ਸਵਾਲ ਦੇ ਜਵਾਬ ‘ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪਾਰਟੀ ਵਿੱਚ ਕਿਸੇ ਨਾਲ ਕੋਈ ਵੀ ਮੁੱਦਾ ਵਿਚਾਰਨ ਦਾ ਸਵਾਗਤ ਕਰਦੇ ਹਨ।
ਮੱਧ ਪ੍ਰਦੇਸ਼ ਵਿੱਚ ਵਾਪਰੇ ਸਿਆਸੀ ਘਟਨਾਕ੍ਰਮ ਨੂੰ ਉਨ•ਾਂ ਦਾ ਅੰਦਰੂਨੀ ਮਸਲਾ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ‘ਤੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਹੀ ਕੋਈ ਟਿੱਪਣੀ ਕਰ ਸਕਦੀ ਹੈ ਜਦਕਿ ਉਨ•ਾਂ ਦਾ ਅਧਿਕਾਰ ਖੇਤਰ ਪੰਜਾਬ ਤੱਕ ਸੀਮਿਤ ਹੈ।
ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਤੀ ਜਾ ਰਹੀ ਬਿਜਲੀ ਸਬਸਿਡੀ ਨੂੰ ਅਰਵਿੰਦ ਕੇਜਰੀਵਾਲ ਦਾ ਡਰਾਮਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਕੌਮੀ ਰਾਜਧਾਨੀ ਦੀ ਕੋਈ ਤੁਲਨਾ ਨਹੀਂ ਕੀਤੀ ਜਾ ਸਕਦੀ ਕਿਉਂ ਜੋ ਉਥੋਂ ਦੀ ਸਰਕਾਰ ਨੂੰ ਨਾ ਤਾਂ ਕਿਸਾਨਾਂ ‘ਤੇ ਖਰਚਾ ਕਰਨਾ ਪੈਂਦਾ ਹੈ ਅਤੇ ਨਾ ਹੀ ਪੁਲੀਸ ‘ਤੇ। ਉਨ•ਾਂ ਕਿਹਾ ਕਿ ਕੇਜਰੀਵਾਲ ਨੇ ਕਰਾਸ ਸਬਸਿਡੀ ਜ਼ਰੀਏ ਬਿਜਲੀ ਦੀਆਂ ਘਰੇਲੂ ਦਰਾਂ ਘਟਾ ਦਿੱਤੀਆਂ ਜਦਕਿ ਪੰਜਾਬ ਸਰਕਾਰ ਪਹਿਲਾਂ ਹੀ ਦਿੱਲੀ ਨਾਲੋਂ ਵੱਧ ਬਿਜਲੀ ਸਬਸਿਡੀ ਦੇ ਰਹੀ ਹੈ।
———
Punjab : ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ
Punjab : ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ...