ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਲ
ਚੰਡੀਗੜ੍ਹ, 9ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਐਲਾਨ ਨਾਲ ਸੂਬੇ ਦੀ ਸਿਆਸਤ ਹੋਰ ਵੀ ਸਰਗਰਮ ਹੋ ਗਈ ਹੈ। ਜਿਸ ਵਿੱਚ ਇਕ ਨਵਾਂ ਸਮੀਕਰਨ ਬਣ ਗਿਆ ਹੈ। ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ। ਉਨ੍ਹਾਂ ਸ਼ਨੀਵਾਰ ਦੇਰ ਸ਼ਾਮ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਲੈ ਲਈ ਹੈ। ਇਹ ਵੀ ਸੰਭਾਵਨਾ ਹੈ ਕਿ ਉਹ ਮੋਗਾ ਤੋਂ ਕਾਂਗਰਸ ਦੀ ਵਿਧਾਨ ਸਭਾ ਚੋਣ ਲਈ ਉਮੀਦਵਾਰ ਹੋ ਸਕਦੀ ਹੈ। ਮਾਲਵਿਕਾ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕਾਂਗਰਸ ਦੇ ਜ਼ਿਲ੍ਹਾ ਇੰਚਾਰਜ ਕਮਲਜੀਤ ਸਿੰਘ ਬਰਾੜ ਨੇ ਕੀਤੀ।
ਜ਼ਿਕਰ ਕਰਨਾ ਬਣਦਾ ਹੈ ਕਿ ਕਾਫੀ ਸਮੇਂ ਤੋਂ ਉਨ੍ਹਾਂ ਦੇ ਰਾਜਨੀਤੀ ‘ਚ ਆਉਣ ਦੀ ਚਰਚਾ ਸੀ। ਉਹ ਮੋਗਾ ਦੀਆਂ ਸਿਆਸੀ ਗਤੀਵਿਧੀਆਂ ਵਿੱਚ ਸਰਗਰਮ ਸੀ।






















