ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ
ਅਦਾਲਤ ਨੇ ਕਾਂਗਰਸੀ ਕੌਂਸਲਰ ਸੰਨੀ ਭੱਲਾ ਨੂੰ ਵਿਜੀਲੈਂਸ ਦੀ ਕਸਟਡੀ ਵਿੱਚੋਂ ਕੀਤਾ ਰਿਹਾਅ
ਚੰਡੀਗੜ੍ਹ 15 ਅਕਤੂਬਰ(ਵਿਸ਼ਵ ਵਾਰਤਾ)- ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਾਂਗਰਸੀ ਕੌਂਸਲਰ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਸੰਨੀ ਭੱਲਾ ਨੂੰ ਅੱਜ ਵੱਡੀ ਰਾਹਤ ਮਿਲੀ ਹੈ। 2 ਦਿਨਾਂ ਦੇ ਰਿਮਾਂਡ ਤੋਂ ਬਾਅਦ ਸੰਨੀ ਭੱਲਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਪੇਸ਼ੀ ਤੋਂ ਬਾਅਦ ਭੱਲਾ ਨੂੰ ਵਿਜੀਲੈਂਸ ਦੀ ਕਸਟਡੀ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ।























