ਮੁੱਖ ਮੰਤਰੀ ਭਗਵੰਤ ਮਾਨ ਦਾ ਵਿਧਾਨ ਸਭਾ ਵਿੱਚ ਐਲਾਨ
ਅਧਿਆਪਕਾਂ ਤੋਂ ਸਿਰਫ ਪੜ੍ਹਾਈ ਦਾ ਕੰਮ ਲਿਆ ਜਾਵੇਗਾ ਹੋਰ ਕੋਈ ਨਹੀਂ – ਸੀਐੱਮ ਮਾਨ
ਚੰਡੀਗੜ੍ਹ,25 ਜੂਨ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਜਾਰੀ ਹੈ । ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੂਲ ਅਧਿਆਪਕਾਂ ਤੇ ਕਾਲਜ ਅਧਿਆਪਕਾਂ ਨੂੰ ਲੈ ਕੇ ਵਿਧਾਨ ਸਭਾ ਵਿੱਚ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਅਧਿਆਪਕਾਂ ਤੋਂ ਸਿਰਫ ਪੜਾਈ ਦਾ ਕੰਮ ਲਿਆ ਜਾਵੇਗਾ ਅਤੇ ਇਸ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ । ਅਧਿਆਪਕ ਸਿਰਫ ਤੇ ਸਿਰਫ਼ ਪੜਾਈ ਦਾ ਕੰਮ ਕਰਨਗੇ। ਮੁੱਖ ਮੰਤਰੀ ਨੇ ਰਾਜਪਾਲ ਦੇ ਭਾਸ਼ਣ ਤੇ ਬੋਲਦੇ ਹੋਏ ਕਿਹਾ ਕਿ ਅਧਿਆਪਕਾਂ ਦੀ ਕਿਸੇ ਹੋਰ ਕੰਮ ਵਿੱਚ ਡਿਊਟੀ ਨਹੀਂ ਲੱਗੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਾਲਜ ਅਧਿਆਪਕਾਂ ਲਈ ਜਲਦੀ ਯੂ ਜੀ ਸੀ ਸਕੇਲ ਲਾਗੂ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਟ੍ਰੇਨਿੰਗ ਦੇਣ ਲਈ ਯੂ ਐਸ ਅੰਬੈਸੀ ਨਾਲ ਗੱਲ ਹੋ ਗਈ ਹੈ।