• Latest
  • Trending
ਅਧਿਕਾਰੀ ਆਪਣੇ ਕਾਰਜ ਸਭਿਆਚਾਰ ਵਿੱਚ ਸੁਧਾਰ ਕਰਨ : ਪ੍ਰਧਾਨ ਮੰਤਰੀ 

ਅਧਿਕਾਰੀ ਆਪਣੇ ਕਾਰਜ ਸਭਿਆਚਾਰ ਵਿੱਚ ਸੁਧਾਰ ਕਰਨ : ਪ੍ਰਧਾਨ ਮੰਤਰੀ 

9 years ago
Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

21 minutes ago
International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

53 minutes ago
Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

1 hour ago
Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

2 hours ago
Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

2 hours ago
DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

3 hours ago
Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

4 hours ago
National: 20ਵਾਂ ਰੋਜ਼ਗਾਰ ਮੇਲਾ ਅੱਜ: PM ਮੋਦੀ 51 ਹਜ਼ਾਰ ਤੋਂ ਵੱਧ ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਦੇਣਗੇ ਨਿਯੁਕਤੀ ਪੱਤਰ

National: 20ਵਾਂ ਰੋਜ਼ਗਾਰ ਮੇਲਾ ਅੱਜ: PM ਮੋਦੀ 51 ਹਜ਼ਾਰ ਤੋਂ ਵੱਧ ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਦੇਣਗੇ ਨਿਯੁਕਤੀ ਪੱਤਰ

4 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ

Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ

4 hours ago
Hindi News
English News
Saturday, September 19, 2026
No Result
View All Result
31 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਧਿਕਾਰੀ ਆਪਣੇ ਕਾਰਜ ਸਭਿਆਚਾਰ ਵਿੱਚ ਸੁਧਾਰ ਕਰਨ : ਪ੍ਰਧਾਨ ਮੰਤਰੀ 

September 1, 2017
in ਰਾਸ਼ਟਰੀ
ਅਧਿਕਾਰੀ ਆਪਣੇ ਕਾਰਜ ਸਭਿਆਚਾਰ ਵਿੱਚ ਸੁਧਾਰ ਕਰਨ : ਪ੍ਰਧਾਨ ਮੰਤਰੀ 

ਅਧਿਕਾਰੀ ਆਪਣੇ ਕਾਰਜ ਸਭਿਆਚਾਰ ਵਿੱਚ ਸੁਧਾਰ ਕਰਨ : ਪ੍ਰਧਾਨ ਮੰਤਰੀ 

ਨਵੀਂ ਦਿੱਲੀ, 1 ਸਤੰਬਰ -ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਰਾਜਸਵ ਗਿਆਨ ਸੰਗਮ ਦਾ ਉਦਘਾਟਨ ਕੀਤਾ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਦੇ ਟੈਕਸ ਪ੍ਰਸ਼ਾਸਕਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਆਪਣੇ ਕਾਰਜ ਸਭਿਆਚਾਰ ਵਿੱਚ ਸੁਧਾਰ ਕਰਨ ਤਾਂ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਵਿੱਚ ‘ਲੋਡ਼ਵੰਦੀ’ ਅਤੇ ‘ਭੌਤਿਕ ਅਹਿਮੀਅਤ’ ਦੀ ਭਾਵਨਾ ਆਵੇ। ਜੀਐੱਸਟੀ ਦੇ ਲਾਭਾਂ ਨੂੰ ਗਿਣਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨਾਲ ਦੇਸ਼ ਵਿੱਚ ਆਰਥਿਕ ਇਕਮੁੱਠਤਾ ਪੈਦਾ ਹੋਈ ਹੈ, ਸਿਸਟਮ ਵਿੱਚ ਪਾਰਦਰਸ਼ਤਾ ਆਈ ਹੈ ਅਤੇ ਦੋ ਮਹੀਨੇ ਦੇ ਸਮੇਂ ਵਿੱਚ 17 ਲੱਖ ਨਵੇਂ ਵਪਾਰੀਆਂ ਨੂੰ ਅਪ੍ਰਤੱਖ ਟੈਕਸਾਂ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਰੇ ਵਪਾਰੀਆਂ ਤੱਕ ਜੀਐੱਸਟੀ ਦਾ ਵੱਧ ਤੋ ਵੱਧ ਲਾਭ ਪਹੁੰਚਾਉਣ ਲਈ ਸਾਨੂੰ ਇਹ ਯਕੀਨੀ ਬਣਾਉਣ ਲਈ ਕੰਮ ਕਰਨਾ ਚਾਹੀਦਾ ਹੈ ਕਿ ਸਾਰੇ ਵਪਾਰੀ , ਭਾਵੇਂ ਕਿ ਉਹ ਮੁਕਾਬਲਤਨ ਛੋਟੇ ਹੀ ਹੋਣ ਅਤੇ ਉਨ੍ਹਾਂ ਦੀ ਵਿਕਰੀ 20 ਲੱਖ ਤੋਂ ਘੱਟ ਵੀ ਹੋਵੇ, ਉਹ ਆਪਣੇ ਆਪ ਨੂੰ ਜੀਐੱਸਟੀ ਵਿੱਚ ਰਜਿਸਟਰ ਕਰਵਾਉਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਦਿਸ਼ਾ ਵਿੱਚ ਕੰਮ ਕਰਨ ਅਤੇ ਇਸ ਵਰਗ ਲਈ ਇਕ ਸਿਸਟਮ ਤਿਆਰ ਕਰਨ। ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਦੇਸ਼ ਦਾ ਟੈਕਸ ਢਾਂਚਾ 2022 ਤੱਕ, ਜਿਸ ਵੇਲੇ ਕਿ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਹੈ, ਸੁਧਾਰਨ ਲਈ ਟੀਚੇ ਮਿੱਥਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਕ ਅਜਿਹਾ ਮਾਹੌਲ ਤਿਆਰ ਕਰਨ ਲਈ ਕੰਮ ਕਰ ਰਹੀ ਹੈ ਜਿਸ ਵਿੱਚ ਭ੍ਰਿਸ਼ਟਾਚਾਰੀਆਂ ਦਾ ਭਰੋਸਾ ਟੁੱਟੇ ਅਤੇ ਇਮਾਨਦਾਰੀ ਨਾਲ ਟੈਕਸ ਦੇਣ ਵਾਲਿਆਂ ਦੇ ਮਨ ਵਿੱਚ ਭਰੋਸਾ ਪੈਦਾ ਹੋਵੇ। ਇਸ ਸਬੰਧ ਵਿੱਚ ਉਨ੍ਹਾਂ ਕੇਂਦਰ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮਾਂ, ਜਿਵੇਂ ਕਿ ਨੋਟਬੰਦੀ ਅਤੇ ਕਾਲੇ ਧਨ ਅਤੇ ਬੇਨਾਮੀ ਜਾਇਦਾਦਾਂ ਵਿਰੁੱਧ ਸਖਤ ਕਾਨੂੰਨ ਲਾਗੂ ਕਰਨ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਟੈਕਸ ਪ੍ਰਸ਼ਾਸਨ ਲੈਣ-ਦੇਣ ਵਿੱਚ ਮਨੁੱਖੀ ਦਖਲ ਘੱਟ ਤੋਂ ਘੱਟ ਹੋਣਾ ਚਾਹੀਦਾ ਹੈ ।

ਉਨ੍ਹਾਂ ਈ- ਅਸੈਸਮੈਂਟ ਅਤੇ ਕਾਰਜਸ਼ੈਲੀ ਵਿੱਚ ਟੈਕਨੋਲੋਜੀ ਦੀ ਮਦਦ ਨਾਲ ਗੁੰਮਨਾਮਪਨ ਨੂੰ ਹੱਲਾਸ਼ੇਰੀ ਦੇਣ ਉੱਤੇ ਜ਼ੋਰ ਦਿੱਤਾ ਤਾਂਕਿ ਸ਼ਰਾਰਤੀ ਅਨਸਰ ਕਾਨੂੰਨੀ ਰਸਤੇ ਵਿੱਚ ਕੋਈ ਰੁਕਾਵਟ ਖਡ਼ੀ ਨਾ ਕਰ ਸਕਣ। ਸ੍ਰੀ ਨਰੇਂਦਰ ਮੋਦੀ ਨੇ ਟੈਕਸਾਂ ਨਾਲ ਸੰਬੰਧਤ ਬਹੁਤ ਸਾਰੇ ਕੇਸਾਂ ਦੀ ਸੁਣਵਾਈ ਅਪੀਲੀ ਪੱਧਰ ਵਗੈਰਾ ਉੱਤੇ ਲਟਕਣ ਉੱਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਬਹੁਤ ਸਾਰੀ ਰਕਮ ਫਸੀ ਪਈ ਹੈ ਜੋ ਕਿ ਗਰੀਬਾਂ ਦੀ ਭਲਾਈ ਲਈ ਵਰਤੀ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰਾਜਸਵ ਗਿਆਨ ਸੰਗਮ ਦੌਰਾਨ ਹੀ ਕੋਈ ਕਾਰਜ ਯੋਜਨਾ ਤਿਆਰ ਕਰਨ ਜਿਸ ਨਾਲ ਲਟਕ ਰਹੇ ਕੇਸਾਂ ਦਾ ਤੁਰੰਤ ਨਿਪਟਾਰਾ ਹੋ ਸਕੇ। ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਣ ਐਲਾਨੀ ਆਮਦਨ ਅਤੇ ਜਾਇਦਾਦ ਦਾ ਪਤਾ ਲਗਾਉਣ ਲਈ ਅੰਕਡ਼ਾ ਵਿਸ਼ਲੇਸ਼ਣ ਔਜ਼ਾਰਾਂ ਦੀ ਵਰਤੋਂ ਕਰਨ । ਉਨ੍ਹਾਂ ਕਿਹਾ ਕਿ ਭਾਵੇਂ ਕਿ ਅਫਸਰਾਂ ਵਲੋਂ ਹਰ ਸਾਲ ਟੈਕਸ ਆਮਦਨ ਵਧਾਉਣ ਦੇ ਯਤਨ ਹੁੰਦੇ ਹਨ ਪਰ ਜਿੰਨੀ ਆਮਦਨ ਹੋਣ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ ਉਹ ਟੀਚਾ ਪੂਰਾ ਹੁੰਦਾ ਨਹੀਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ‘ਟੈਕਸ ਵਧਣ ਪਰ ਹਾਸਲ ਨਾ ਹੋਣ’ ਦੇ ਮਸਲੇ ਦੇ ਹੱਲ ਲਈ ਇਕ ਸਮਾਂਬੱਧ ਪ੍ਰੋਗਰਾਮ ਲਿਆਉਣ। ਉਨ੍ਹਾਂ ਕਿਹਾ ਕਿ ਇਮਾਨਦਾਰੀ ਨਾਲ ਟੈਕਸ ਭਰਨ ਵਾਲਿਆਂ ਨੂੰ ਬੇਈਮਾਨਾਂ ਦੇ ਮਾਡ਼ੇ ਕਾਰਿਆਂ ਦੀ ਸਜ਼ਾ ਲਗਾਤਾਰ ਭੁਗਤਣ ਨਹੀਂ ਦਿੱਤੀ ਜਾ ਸਕਦੀ। ਇਸ ਸਬੰਧ ਵਿੱਚ ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਟੈਕਸ ਵਿਭਾਗਾਂ ਵਿੱਚ ਮਾਨਵ ਸੰਸਾਧਨ ਪ੍ਰਬੰਧਨ ਵਿੱਚ ਸੁਧਾਰ ਕੀਤਾ ਜਾਵੇ ਤਾਂਕਿ ਅੰਕਡ਼ਿਆਂ ਦੇ ਵਿਸ਼ਲੇਸ਼ਣ ਅਤੇ ਜਾਂਚ ਦਾ ਕੰਮ ਕਰਨ ਵਾਲਾ ਵਿੰਗ ਮਜ਼ਬੂਤ ਹੋ ਸਕੇ। ਪ੍ਰਧਾਨ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਦੋ ਦਿਨਾ ਗਿਆਨ ਸੰਗਮ ਟੈਕਸ ਪ੍ਰਸ਼ਾਸਨ ਵਿੱਚ ਸੁਧਾਰ ਦੇ ਠੋਸ ਵਿਚਾਰ ਲੈ ਕੇ ਆਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

by Ranjit Singh
September 19, 2026
0

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ - ਜਿੱਤ ਦੇ ਜਲੂਸ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 19, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19...

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

by Ranjit Singh
September 19, 2026
0

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ...

National: 20ਵਾਂ ਰੋਜ਼ਗਾਰ ਮੇਲਾ ਅੱਜ: PM ਮੋਦੀ 51 ਹਜ਼ਾਰ ਤੋਂ ਵੱਧ ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਦੇਣਗੇ ਨਿਯੁਕਤੀ ਪੱਤਰ

National: 20ਵਾਂ ਰੋਜ਼ਗਾਰ ਮੇਲਾ ਅੱਜ: PM ਮੋਦੀ 51 ਹਜ਼ਾਰ ਤੋਂ ਵੱਧ ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਦੇਣਗੇ ਨਿਯੁਕਤੀ ਪੱਤਰ

by Ranjit Singh
September 19, 2026
0

National: 20ਵਾਂ ਰੋਜ਼ਗਾਰ ਮੇਲਾ ਅੱਜ: PM ਮੋਦੀ 51 ਹਜ਼ਾਰ ਤੋਂ ਵੱਧ ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਦੇਣਗੇ ਨਿਯੁਕਤੀ ਪੱਤਰ ਨਵੀਂ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

by Ranjit Singh
September 19, 2026
0

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ ਅੰਮ੍ਰਿਤਸਰ, 19 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਦੋ ਨਿਹੰਗ ਗਰੁੱਪਾਂ ਵਿਚਾਲੇ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
1 week ago
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 