ਅਨਮੋਲ ਰਤਨ ਸਿੱਧੂ ਦੇ ਅਸਤੀਫੇ ਤੋਂ ਬਾਅਦ ਕੌਣ ਬਣੇਗਾ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,26 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਵਿਚਾਲੇ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਵੀਨੋਦ ਘਈ ਪੰਜਾਬ ਦੇ ਅਗਲੇ ਐਡਵੋਕੇਟ ਜਨਰਲ ਹੋਣਗੇ। ਹਾਲਾਂਕਿ ਇਸ ਦੇ ਬਾਰੇ ਵਿੱਚ ਕੋਈ ਵੀ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।