ਅਨਿਲ ਜੋਸ਼ੀ ਬੀਜੇਪੀ ‘ਚੋਂ ਬਾਹਰ
ਕਿਸਾਨਾਂ ਦੇ ਹੱਕ ਵਿੱਚ ਬੋਲਣ ਕਾਰਨ 6 ਸਾਲਾਂ ਲਈ ਪਾਰਟੀ ਵਿੱਚੋਂ ਕੱਢਿਆ
ਚੰਡੀਗੜ੍ਹ,10 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਭਾਜਪਾ ਦੇ ਵੱਡੇ ਨੇਤਾ ਅਨਿਲ ਜੋਸ਼ੀ ਨੂੰ ਅੱਜ ਪਾਰਟੀ ਪ੍ਰਧਾਨ ਅਸ਼ਵਿਨੀ ਸ਼ਰਮਾਂ ਨੇ ਉਹਨਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 6 ਸਾਲਾਂ ਲਈ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ।
ਇਹ ਵੀ ਦੱਸਣਯੋਗ ਹੈ ਕਿ ਅਨਿਲ ਜੋੋਸ਼ੀ ਪਿਛਲੇ ਸਮੇਂ ਵਿੱਚ ਕਿਸਾਨਾਂ ਦੇ ਹੱਕ ਵਿੱਚ ਬੋਲਣ ਵਾਲੇ ਨੇਤਾਵਾਂ ਵਿੱਚ ਆਉਂਦੇ ਹਨ।ਉਹਨਾਂ ਨੇ ਹਾਈਕਮਾਨ ਨੂੰ ਕਿਸਾਨਾਂ ਦੀ ਗੱਲ ਸੁਣਨ ਅਤੇ ਉਹਨਾਂ ਦੇ ਹੱਕ ਵਿੱਚ ਫੈਸਲਾ ਲੈਣ ਦੀ ਸਲਾਹ ਦਿੱਤੀ ਸੀ।






















