ਅਪਰੇਸ਼ਨ ਅੰਮ੍ਰਿਤਪਾਲ ਦਾ ਅੱਜ ਛੇਵਾਂ ਦਿਨ
ਹਾਲੇ ਵੀ ਪੁਲਿਸ ਦੇ ਹੱਥ ਨਹੀਂ ਆਇਆ ਭਗੌੜਾ ਅੰਮ੍ਰਿਤਪਾਲ
158 ਵਿਦੇਸ਼ੀ ਖਾਤਿਆਂ ਤੋਂ ਅੰਮ੍ਰਿਤਪਾਲ ਨੂੰ ਕੀਤੀ ਗਈ ਹੈ ਫੰਡਿੰਗ
ਚੰਡੀਗੜ੍ਹ,23ਮਾਰਚ(ਵਿਸ਼ਵ ਵਾਰਤਾ)-ਪੰਜਾਬ ਪੁਲਿਸ ਅਜੇ ਤੱਕ ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ। ਅੰਮ੍ਰਿਤਪਾਲ ਲਈ ਚੱਲ ਰਹੇ ਅਪਰੇਸ਼ਨ ਦਾ ਅੱਜ ਛੇਵਾਂ ਦਿਨ ਹੈ। ਜਾਂਚ ਦੌਰਾਨ ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਪਤਾ ਲੱਗਾ ਕਿ ਅੰਮ੍ਰਿਤਪਾਲ ਨੂੰ 158 ਵਿਦੇਸ਼ੀ ਖਾਤਿਆਂ ਤੋਂ ਫੰਡ ਦਿੱਤਾ ਜਾ ਰਿਹਾ ਸੀ। ਇਨ੍ਹਾਂ ਵਿੱਚੋਂ 28 ਖਾਤਿਆਂ ਤੋਂ 5 ਕਰੋੜ ਤੋਂ ਵੱਧ ਦੀ ਰਕਮ ਭੇਜੀ ਗਈ। ਇਹ ਖਾਤੇ ਪੰਜਾਬ ਦੇ ਮਾਝੇ ਅਤੇ ਮਾਲਵੇ ਨਾਲ ਸਬੰਧਤ ਹਨ। ਅੰਮ੍ਰਿਤਸਰ, ਤਰਨਤਾਰਨ, ਬਟਾਲਾ, ਗੁਰਦਾਸਪੁਰ, ਜਲੰਧਰ, ਨਵਾਂਸ਼ਹਿਰ, ਕਪੂਰਥਲਾ ਅਤੇ ਫਗਵਾੜਾ ਦੇ ਖਾਤੇ ਅੰਮ੍ਰਿਤਪਾਲ ਨਾਲ ਸਬੰਧਤ ਹਨ।ਪੰਜਾਬ ਦੇ ਗੁਆਂਢੀ ਰਾਜਾਂ ਤੋਂ ਇਲਾਵਾ ਉਤਰਾਖੰਡ ਵਿੱਚ ਵੀ ਅੰਮ੍ਰਿਤਪਾਲ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਵੱਖ-ਵੱਖ ਥਾਵਾਂ ਤੇ ਗੁਰੂਘਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।