ਅਪ੍ਰੈਂਟਿਸ ਸਰਟੀਫਿਕੇਟ ਦੀ ਸ਼ਰਤ ਹਟਾਉਣ ਲਈ ਵਫਦ ਨੇ ਕੀਤੀ ਪੈਐਸਪੀਸੀਐਲ ਦੇ ਚੇਅਰਮੈਨ ਨਾਲ ਮੀਟਿੰਗ

ਚੰਡੀਗੜ੍ਹ, 13ਅਗਸਤ(ਵਿਸ਼ਵ ਵਾਰਤਾ)- ਅੱਜ ਇਕ ਵਫ਼ਦ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਕਮਲਦੀਪ ਸੈਣੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਆਪਣੀਆਂ ਸਮੱਸਿਆਵਾਂ ਦੱਸੀਆਂ। ਦੱਸ ਦੱਈਏ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚ ਨਿਕਲੀਆਂ ਸਹਾਇਕ ਲਾਈਨਮੈਨ ਦੀਆਂ ਪੋਸਟਾਂ ਲਈ ਕਾਰਪੋਰੇਸ਼ਨ ਵੱਲੋਂ ਅਪ੍ਰੈਂਟਿਸ ਸਰਟੀਫਿਕੇਟ ਨੂੰ ਜ਼ਰੂਰੀ ਯੋਗਤਾ ਵਿੱਚ ਸ਼ਾਮਲ ਕੀਤਾ ਗਿਆ ਹੈ।ਜਦੋਂ ਕਿ ਇਹ ਸਰਟੀਫਿਕੇਟ ਕੇਵਲ ਲਾਈਨਮੈੱਨ ਦੀਆਂ ਪੋਸਟਾਂ ਲਈ ਜ਼ਰੂਰੀ ਮੰਨਿਆ ਜਾਂਦਾ ਹੈ ਅਜਿਹੀ ਸ਼ਰਤ ਦੀ ਸੂਰਤ ਵਿਚ ਵੱਡੀ ਗਿਣਤੀ ਵਿੱਚ ਪੰਜਾਬ ਦੇ ਨੌਜਵਾਨ ਇਨ੍ਹਾਂ ਅਸਾਮੀਆਂ ਤੋਂ ਵਾਂਝੇ ਰਹਿ ਜਾਣਗੇ ਅਤੇ ਇਸ ਦਾ ਸਿੱਧਾ ਸਿੱਧਾ ਫ਼ਾਇਦਾ ਨਾਲ ਲੱਗਦੇ ਸੂਬਿਆਂ ਹਰਿਆਣਾ ਤੇ ਹਿਮਾਚਲ ਦੇ ਨੌਜਵਾਨ ਨੂੰ ਮਿਲੇਗਾ।
ਕਮਲਦੀਪ ਸੈਣੀ ਨੇ ਵਫਦ ਦੀਆਂ ਸਾਰੀਆਂ ਜਾਇਜ਼ ਮੰਗਾਂ ਸੁਣੀਆਂ ਅਤੇ ਜਲਦ ਤੋਂ ਜਲਦ ਮੁੱਖ ਮੰਤਰੀ ਤੱਕ ਪਹੁੰਚਾਉਣ ਅਤੇ ਇਸ ਮਸਲੇ ਦਾ ਹੱਲ ਕੱਢਣ ਦਾ ਭਰੋਸਾ ਦਿਵਾਇਆ।






















