ਅਪ੍ਰੈਲ ਮਹੀਨੇ ਵਿੱਚ ਹੀ ਕਿਸਾਨਾਂ ਨੂੰ ਸਾਰਾ ਮੁਆਵਜ਼ਾ ਦੇ ਦਿੱਤਾ ਜਾਵੇਗਾ – ਕੁਲਵੰਤ ਸਿੰਘ
ਮੋਹਾਲੀ ਹਲਕੇ ਵਿਚ ਗਿਰਦਾਵਰੀ ਦਾ ਕੰਮ ਹੋਇਆ ਹੋਰ ਤੇਜ਼
ਮੋਹਾਲੀ, 6 ਅਪ੍ਰੈਲ (ਸਤੀਸ਼ ਕੁਮਾਰ ਪੱਪੀ) ਅਪ੍ਰੈਲ ਮਹੀਨੇ ਵਿੱਚ ਹੀ ਕਿਸਾਨਾਂ ਨੂੰ ਉਹਨਾਂ ਦੀ ਚਾਵਾਂ ਨਾਲ ਪਾਲੀ ਹੋਈ ਫਸਲ ਦੇ ਨੁਕਸਾਨ ਦੀ ਭਰਪਾਈ ਕਰਨ ਦੇ ਲਈ ਮੁਆਵਜ਼ਾ ਦੇ ਦਿੱਤਾ ਜਾਵੇਗਾ। ਜਿਸ ਦੇ ਲਈ ਹਲਕਾ ਮੋਹਾਲੀ ਵਿੱਚ ਹੀ ਨਹੀਂ ਬਲਕਿ ਪੂਰੇ ਪੰਜਾਬ ਵਿਚ ਨੁਕਸਾਨ ਸਬੰਧੀ ਗਿਰਦਾਵਰੀ ਕੀਤੀ ਜਾਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਹ ਗੱਲ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ।
ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪਿੰਡ ਗੀਗੇ ਮਾਜਰਾ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਬੇਮੌਸਮੀ ਮੀਂਹ ਦੇ ਕਾਰਨ ਕਿਸਾਨਾਂ ਦੀ ਫਸਲ ਦਾ ਵੱਡਾ ਨੁਕਸਾਨ ਹੋਇਆ ਹੈ। ਕੁਦਰਤ ਦੀ ਇਸ ਕਰੋਪੀ ਨਾਲ ਆਪਾਂ ਸਭ ਨੂੰ ਮਿਲ ਕੇ ਨਜਿੱਠਣਾ ਚਾਹੀਦਾ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਇਸ ਸਬੰਧੀ ਸਾਰੇ ਵਿਧਾਇਕ, ਮੰਤਰੀ ਅਤੇ ਅਤੇ ਖੁਦ ਮੁੱਖ ਮੰਤਰੀ ਲੋਕਾਂ ਦੇ ਵਿੱਚ ਜਾ ਕੇ ਮੁਆਵਜ਼ੇ ਸਬੰਧੀ ਗਿਰਦਾਵਰੀ ਕਰਵਾ ਰਹੇ ਹਨ, ਅਤੇ ਅੱਜ ਵੀ ਇੱਥੇ ਐਸ. ਡੀ. ਐਮ ਮੋਹਾਲੀ ਮੈਡਮ ਸਰਬਜੀਤ ਕੌਰ, ਪਟਵਾਰੀ, ਕੰਨਗੋ, ਪੰਚਾਇਤ ਸਕੱਤਰ ਅਤੇ ਸਬੰਧਤ ਅਮਲਾ-ਫੈਲਾ ਵੀ ਮੌਕੇ ਤੇ ਮੋਜੂਦ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਨੇ ਕਿਸਾਨਾਂ ਦੇ ਲਈ, ਮਜ਼ਦੂਰ ਵਰਗ ਦੇ ਲਈ, ਜਾਂ ਫਿਰ ਵਪਾਰੀ ਜਗਤ ਦੇ ਲਈ ਕਦੇ ਵੀ ਕੁਝ ਨਹੀਂ ਕੀਤਾ। ਕੁਲਵੰਤ ਸਿੰਘ ਨੇ ਇਸ ਮੌਕੇ ਤੇ ਮੌਜੂਦ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਭਰੋਸਾ ਦਿਵਾਇਆ ਕਿ ਜਿਸ ਵੀ ਕਿਸਾਨ ਦੀ ਫਸਲ ਦਾ ਨੁਕਸਾਨ ਹੋਇਆ ਹੈ, ਉਸ ਨੁਕਸਾਨ ਦੀ ਭਰਪਾਈ ਸਰਕਾਰ ਕਰੇਗੀ, ਇਹ ਕਿਸਾਨ ਦਾ ਹੱਕ ਹੈ ਅਤੇ ਸਰਕਾਰ ਦਾ ਫਰਜ਼ ਹੈ।
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਨਾਲ ਪੂਰੀ ਤਰਾਂ ਖੜੀ ਹੈ । ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ -ਅਰਵਿੰਦ ਕੇਜਰੀਵਾਲ ਦੇ ਵੱਲੋਂ ਜੋ- ਜੋ ਵਾਅਦੇ ਅਤੇ ਗਰੰਟੀ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਪੜਾਅ-ਦਰ-ਪੜਾਅ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਫਿਰ ਭਾਵੇਂ ਉਹ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦੀ ਗੱਲ ਹੋਵੇ।
ਹੁਣ ਤੱਕ 29 ਹਜ਼ਾਰ ਜਣਿਆਂ ਨੂੰ ਰੋਜਗਾਰ ਦਿੱਤਾ ਜਾ ਚੁੱਕਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਮੁਫ਼ਤ ਕਰਨ ਦੀ ਸਕੀਮ ਦਾ 80 ਪ੍ਰਤੀਸ਼ਤ ਤੋਂ ਵੀ ਵੱਧ ਲੋਕ ਫਾਇਦਾ ਉਠਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਹਲਕੇ ਸਮੇਤ ਪੰਜਾਬ ਭਰ ਵਿਚ ਲੋਕਾਂ ਦੀ ਸਿਹਤ ਨੂੰ ਠੀਕ ਰੱਖਣ ਦੇ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਹੁਣ ਆਪਣੀ ਕਿਸੇ ਵੀ ਤਰ੍ਹਾਂ ਦੀ ਬੀਮਾਰੀ ਦਾ ਇਲਾਜ ਕਰਵਾਉਣ ਦੇ ਲਈ ਮਰੀਜ਼ਾਂ ਨੂੰ ਨਾ ਹੀ ਦੂਰ ਜਾਣਾ ਪਵੇਗਾ ਅਤੇ ਨਾ ਹੀ ਉਨ੍ਹਾਂ ਨੂੰ ਆਰਥਿਕ ਅਤੇ ਨਾ ਹੀ ਉਹਨਾਂ ਉੱਤੇ ਕਿਸੇ ਤਰ੍ਹਾਂ ਦਾ ਆਰਥਿਕ ਬੋਝ ਪਵੇਗਾ ।
ਇਸ ਮੋਕੇ ਤੇ ਪਿੰਡ- ਗੀਗੇ ਮਾਜਰਾ
ਐਸ.ਡੀ. ਐਮ.- ਸਰਬਜੀਤ ਕੌਰ , ਨਾਇਬ ਤਸੀਲਦਾਰ -ਅਰਜਨ ਸਿੰਘ ਗਰੇਵਾਲ, ਸਤਨਾਮ ਸਿੰਘ, ਹਰਮੀਤ ਸਿੰਘ ਹਰਪਾਲ ਸਿੰਘ ਚੰਨਾ, ਰਾਜਿੰਦਰ ਪ੍ਰਸ਼ਾਦ ਸ਼ਰਮਾ, ਨਾਇਬ ਤਸੀਲਦਾਰ, ਅਰਜੁਨ ਗਰੇਵਾਲ, ਸਤਨਾਮ ਸਿੰਘ, ਹਰਮੇਸ਼ ਸਿੰਘ, ਅਵਤਾਰ ਸਿੰਘ ਮੋਲੀ, ਹਰਜੋਤ ਸਿੰਘ, ਮਿੱਠੂ ਸਰਪੰਚ , ਕਰਮਜੀਤ ਸਿੰਘ ਗਿੱਲ , ਗੁਰਚਰਨ ਸਿੰਘ, ਰਵਿੰਦਰ ਸਿੰਘ ਮਾਣਕਪੁਰ ਕਲਾਂ, ਨਿਰਮਲ ਸਿੰਘ ਕੁਰੜੀ, ਸੁਰਿੰਦਰ ਸਿੰਘ ਬਾਲਾ, ਅਵਤਾਰ ਸਿੰਘ ਝਾਮਪੁਰ, ਨਿਰਮਲ ਸਿੰਘ , ਲੱਕੀ ਨਗਾਰੀ ਅਤੇ ਜਸਪਾਲ ਸਰਕਲ ਪ੍ਰਧਾਨ ਹਾਜਰ ਸਨ।