ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਨਵੀਂ ਸਰਕਾਰ ਦੀਆਂ ਤਿਆਰੀਆਂ ਆਖਰੀ ਪੜਾਅ ਤੇ
ਪਾਕਿਸਤਾਨ ਸਮੇਤ ਇਨ੍ਹਾਂ ਦੇਸ਼ਾਂ ਨੂੰ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਸੱਦਾ

ਚੰਡੀਗੜ੍ਹ, 7ਸਤੰਬਰ(ਵਿਸ਼ਵ ਵਾਰਤਾ)-ਅਫਗਾਨਿਸਤਾਨ ਵਿੱਚ ਨਵੀਂ ਸਰਕਾਰ ਬਣਾਉਣ ਦੀ ਪ੍ਰਕਿਰਿਆ ਆਪਣੇ ਆਖਰੀ ਪੜਾਵਾਂ ਤੇ ਹੈ। ਸਰਕਾਰ ਬਣਾਉਣ ਤੋਂ ਪਹਿਲਾਂ ਤਾਲਿਬਾਨ ਨੇ 6 ਦੇਸ਼ਾਂ ਨੂੰ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਨ੍ਹਾਂ ਵਿੱਚ ਤੁਰਕੀ, ਚੀਨ, ਰੂਸ, ਈਰਾਨ, ਪਾਕਿਸਤਾਨ ਅਤੇ ਕਤਰ ਸ਼ਾਮਲ ਹਨ। ਤਾਲਿਬਾਨ ਨੇ ਸਿਰਫ ਉਨ੍ਹਾਂ ਦੇਸ਼ਾਂ ਨੂੰ ਸੱਦੇ ਭੇਜੇ ਹਨ ਜਿਨ੍ਹਾਂ ਨਾਲ ਇਸ ਦੇ ਚੰਗੇ ਸੰਬੰਧ ਹਨ। ਇਸ ਤੋਂ ਇਲਾਵਾ ਇਨ੍ਹਾਂ ਦੇਸ਼ਾਂ ਦੇ ਨਾਲ ਅਮਰੀਕਾ ਦੇ ਸੰਬੰਧ ਬਹੁਤ ਚੰਗੇ ਨਹੀਂ ਹਨ।






















