ਅਫਗਾਨਿਸਤਾਨ ਵਿੱਚ ਭੂਚਾਲ ਨੇ ਮਚਾਈ ਭਾਰੀ ਤਬਾਹੀ;250 ਤੋਂ ਵੱਧ ਲੋਕਾਂ ਦੀ ਮੌਤ
ਚੰਡੀਗੜ੍ਹ,22ਜੂਨ(ਵਿਸ਼ਵ ਵਾਰਤਾ)-ਅਫਗਾਨਿਸਤਾਨ ‘ਚ ਅੱਜ ਸਵੇਰੇ ਆਏ ਭੂਚਾਲ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ 6.1 ਤੀਬਰਤਾ ਦੇ ਇਸ ਭੂਚਾਲ ਕਾਰਨ ਘੱਟੋ-ਘੱਟ 280 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 500 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਖੋਸਤ ਸ਼ਹਿਰ ਤੋਂ 40 ਕਿਲੋਮੀਟਰ ਦੂਰ ਸੀ।
ਦੂਜੇ ਪਾਸੇ ਯੂਰਪੀਅਨ ਮੈਡੀਟੇਰੀਅਨ ਸੀਸਮੋਲੋਜੀਕਲ ਸੈਂਟਰ ਨੇ ਕਿਹਾ ਕਿ ਇਸ ਭੂਚਾਲ ਦਾ ਪ੍ਰਭਾਵ 500 ਕਿਲੋਮੀਟਰ ਦੇ ਘੇਰੇ ਵਿੱਚ ਸੀ। ਇਸ ਕਾਰਨ ਪਾਕਿਸਤਾਨ ਅਤੇ ਭਾਰਤ ਦੇ ਨਾਲ-ਨਾਲ ਅਫਗਾਨਿਸਤਾਨ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਮਲਬੇ ‘ਚੋਂ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਮਲਬੇ ‘ਚੋਂ ਲੋਕਾਂ ਨੂੰ ਕੱਢਣ ਲਈ ਸੁਰੱਖਿਆ ਬਲਾਂ ਦੇ ਹੈਲੀਕਾਪਟਰ ਇਲਾਕੇ ‘ਚ ਪਹੁੰਚ ਗਏ ਹਨ।
ਦੂਜੇ ਪਾਸੇ ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਇਸਲਾਮਾਬਾਦ, ਪੇਸ਼ਾਵਰ, ਰਾਵਲਪਿੰਡੀ ਅਤੇ ਮੁਲਤਾਨ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਪਾਕਿਸਤਾਨ ‘ਚ ਸ਼ੁੱਕਰਵਾਰ ਨੂੰ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।
https://twitter.com/NCS_Earthquake/status/1539356266899701760?s=20&t=DTx8tqjKKjxqfBGMDD0KSg