ਅਫਵਾਹਾ ਤੋਂ ਬਚੋ ਕਰੋਨਾ ਵੈਕਸੀਨ ਜਰੂਰ ਲਗਵਾਓ-ਸੋਨੀ
ਸ੍ਰੀ ਉਧਮ ਸਿੰਘ ਸੁਸਾਇਟੀ ਨੂੰ 2.5 ਲੱਖ ਅਤੇ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੂੰ ਦਿੱਤਾ ਇਕ ਲੱਖ ਰੁਪੲੈ ਦਾ ਚੈਕ

ਅੰਮ੍ਰਿਤਸਰ, 9 ਅਪ੍ਰੈਲ:ਕਰੋਨਾ ਦੀ ਦੂਜੀ ਲਹਿਰ ਕਾਫੀ ਤੇਜੀ ਨਾਲ ਫੈਲ ਰਹੀ ਹੈ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਜਰੂਰ ਕਰਨ ਅਤੇ ਅਫਵਾਹਾ ਤੋਂ ਬਚ ਕੇ ਕਰੋਨਾ ਵੈਕਸੀਨ ਜਰੂਰ ਲਗਾਉਣ, ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਨੂੰ ਲਗਾਉਣ ਨਾਲ ਕਰੋਨਾ ਹੋਣ ਤੇ ਵੀ ਵਿਅਕਤੀ ਦੀ ਜਾਨ ਬਚ ਸਕਦੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਪਣੇ ਨਿਵਾਸ ਅਸਥਾਨ ਵਿਖੇ ਸਹੀਦ ਉਧਮ ਸਿੰਘ ਸੁਸਾਇਟੀ ਨੂੰ 2.5 ਲੱਖ ਰੁਪਏ ਅਤੇ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੂੰ ਇਕ ਲੱਖ ਰੁਪੲੈ ਦਾ ਚੈਕ ਭੇਂਟ ਕਰਨ ਸਮੇਂ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਇਨ੍ਹਾਂ ਦੋਹਾਂ ਸੁਸਾਇਟੀਆਂ ਵੱਲੋਂ ਲੋੜਵੰਦਾਂ ਦੀ ਕਾਫੀ ਮਦਦ ਕੀਤੀ ਜਾਂਦੀ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਸ੍ਰੀ ਸੋਨੀ ਨੇ ਦੋਹਾਂ ਸੁਸਾਇਟੀਆਂ ਨੂੰ ਭਰੋਸਾ ਦਿਵਾਇਆ ਕਿ ਲੋੜ ਪੈਣ ਤੇ ਹੋਰ ਫੰਡ ਵੀ ਮੁਹੱਈਆ ਕਰਵਾਏ ਜਾਣਗੇ।
ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਨਵੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਉਹ ਲੋਕਾਂ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਹੀ ਲਗਾਈਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਅਸੀ ਸਾਰਿਆਂ ਨੂੰ ਕਰੋਨਾ ਮਹਾਂਮਾਰੀ ਦੀ ਪਹਿਲੀ ਲਹਿਰ ਤੇ ਜਿੱਤ ਪ੍ਰਾਪਤ ਕੀਤੀ ਹੈ ਉਸੇ ਤਰ੍ਹਾਂ ਹੀ ਅਸੀ ਸਾਰਿਆਂ ਨੇ ਮਿਲ ਕੇ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਦੂਜੀ ਲਹਿਰ ਤੇ ਵੀ ਜਿੱਤ ਪ੍ਰਾਪਤ ਕਰਨੀ ਹੈ।
ਇਸ ਮੌਕੇ ਕੌਸਲਰ ਵਿਕਾਸ ਸੋਨੀ, ਸ੍ਰੀ ਸੁਰਿੰਦਰ ਛਿੰਦਾ, ਸ੍ਰੀ ਮਹੇਸ਼ ਖੰਨਾ, ਸ੍ਰੀ ਪਰਜੀਤ ਸਿੰਘ ਚੋਪੜਾ, ਸ੍ਰੀ ਸੁਨੀਲ ਕੁਮਾਰ ਕਾਉਂਟੀ, ਸ੍ਰ ਦੀਪ ਸਿੰਘ,ਸਤਿੰਦਰ ਸਿੰਘ, ਹਰਜਿੰਦਰ ਸਿੰਘ ਕਾਕਾ, ਸਤਨਾਮ ਸਿੰਘ ਵੀ ਹਾਜਰ ਸਨ।






















