ਅਫੀਮ ਅਤੇ ਹੈਰੋਇਨ ਸਮੇਤ 3 ਨਸ਼ਾ ਤਸਕਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ,4 ਅਕਤੂਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਮੋਗਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 1 ਕਿਲੋ ਅਫੀਮ ਅਤੇ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜ੍ਹੇ ਗਏ ਤਸਕਰਾਂ ਦੀ ਪਛਾਣ ਸਰਬਜੀਤ ਸਿੰਘ ਉਰਫ ਸੋਨੂੰ ਅਤੇ ਗੁਰਦੇਵ ਸਿੰਘ ਉਰਫ ਬਿੱਲਾ ਦੋਵੇਂ ਜਗਰਾਉਂ ਦੇ ਪਿੰਡ ਕਾਉਂਕੇ ਕਲਾਂ ਵਜੋਂ ਹੋਈ ਹੈ। ਇਨ੍ਹਾਂ ਨੂੰ ਮੋਗਾ-ਲੁਧਿਆਣਾ ਹਾਈਵੇਅ ‘ਤੇ ਸਥਿਤ ਪਿੰਡ ਮਹਿਣਾ ਦੇ ਬਾਹਰਵਾਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਦੋਵੇਂ ਮਾਰੂਤੀ ਕਾਰ ‘ਚ ਲੁਧਿਆਣਾ ਵਾਲੇ ਪਾਸੇ ਤੋਂ ਆ ਰਹੇ ਸਨ ਤਾਂ ਪੁਲਿਸ ਟੀਮ ਨੇ ਉਨ੍ਹਾਂ ਨੂੰ ਰੋਕ ਕੇ ਚੈਕਿੰਗ ਲਈ ਅਫ਼ੀਮ ਬਰਾਮਦ ਕੀਤੀ।
ਇਸ ਸੰਬੰਧ ਵਿੱਚ ਇਨ੍ਹਾਂ ਖ਼ਿਲਾਫ਼ ਥਾਣਾ ਮੇਹਣਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18, 61 ਅਤੇ 85 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਉਹ ਸਥਾਨਕ ਤਸਕਰਾਂ ਨੂੰ ਨਸ਼ਾ ਪਹੁੰਚਾਉਣ ਆਏ ਸਨ।