ਅਬੋਹਰ ਵਿੱਚ ਅੱਗ ਦਾ ਤਾਂਡਵ
ਟਾਇਰਾਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
ਨਾਲ ਦੀਆਂ ਦੁਕਾਨਾਂ ਨੂੰ ਵੀ ਖਤਰਾ
ਚੰਡੀਗੜ੍ਹ,28 ਅਗਸਤ(ਵਿਸ਼ਵ ਵਾਰਤਾ) ਅਬੋਹਰ ਦੇ ਬਾਜਾਰ ਵਿੱਚ ਇੱਕ ਟਾਇਰਾਂ ਦੀ ਦੁਕਾਨ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਮਿਲੀ ਹੈ। ਘਟਨਾ ਵਾਲੀ ਥਾਂ ਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਪਹੁੰਚ ਗਈਆਂ ਹਨ ਤੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਜੇਕਰ ਛੇਤੀ ਅੱਗ ਤੇ ਕਾਬੂ ਨਾ ਪਾਇਆ ਗਿਆ ਤਾਂ ਨਾਲ ਦੀਆਂ ਦੁਕਾਨਾਂ ਦੇ ਵੀ ਅੱਗ ਦੀ ਲਪੇਟ ਵਿੱਚ ਆਉਣ ਦਾ ਡਰ ਹੈ।