ਅਭਿਨੇਤਰੀ ਤੁਨੀਸ਼ਾ ਸ਼ਰਮਾ ਖੁਦਕੁਸ਼ੀ ਮਾਮਲਾ
ਦੋਸ਼ੀ ਸ਼ੀਜਾਨ ਖਾਨ ਦੀ ਜ਼ਮਾਨਤ ਪਟੀਸ਼ਨ ‘ਤੇ ਬੰਬੇ ਹਾਈ ਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ,17ਫਰਵਰੀ(ਵਿਸ਼ਵ ਵਾਰਤਾ)- ਅਭਿਨੇਤਰੀ ਤੁਨੀਸ਼ਾ ਸ਼ਰਮਾ ਖੁਦਕੁਸ਼ੀ ਮਾਮਲੇ ‘ਚ ਦੋਸ਼ੀ ਸ਼ੀਜਾਨ ਖਾਨ ਦੀ ਜ਼ਮਾਨਤ ਪਟੀਸ਼ਨ ‘ਤੇ ਬੰਬੇ ਹਾਈ ਕੋਰਟ ‘ਚ ਅੱਜ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਦੱਸ ਦਈਏ ਕਿ ਵੀਰਵਾਰ ਨੂੰ ਹੀ ਵਾਲੀਵ ਪੁਲਸ ਸਟੇਸ਼ਨ ਵੱਲੋਂ ਵਸਈ ਕੋਰਟ ‘ਚ 500 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ੀਜਾਨ ਨੇ ਵਸਈ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਸ਼ੀਜਾਨ ਨੇ ਹਾਈਕੋਰਟ ਦਾ ਰੁਖ ਕੀਤਾ ਹੈ। 13 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਵਸਈ ਅਦਾਲਤ ਨੇ ਸ਼ੀਜਾਨ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।