ਅਭਿਨੇਤਰੀ ਤੁਨੀਸ਼ਾ ਸ਼ਰਮਾ ਮਾਮਲੇ ‘ਚ ਸ਼ੀਜਾਨ ਖਾਨ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 30 ਜਨਵਰੀ (ਵਿਸ਼ਵ ਵਾਰਤਾ) ਮੁੰਬਈ ਹਾਈ ਕੋਰਟ ਅੱਜ ਅਦਾਕਾਰਾ ਤੁਨੀਸ਼ਾ ਸ਼ਰਮਾ ਮਾਮਲੇ ਵਿੱਚ ਸ਼ੀਜਾਨ ਖਾਨ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਸ਼ੀਜਾਨ ਖਾਨ ਨੇ ਮੁੰਬਈ ਹਾਈ ਕੋਰਟ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਤੋਂ ਇਲਾਵਾ ਉਸ ਨੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਵੀ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਦੀ ਸੁਣਵਾਈ ਅੱਜ 30 ਜਨਵਰੀ ਨੂੰ ਹੋਣੀ ਹੈ।
ਜ਼ਿਕਰਯੋਗ ਹੈ ਕਿ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਕੁਝ ਦਿਨ ਪਹਿਲਾਂ ਆਪਣੇ ਸ਼ੂਟਿੰਗ ਵਾਲੇ ਸੈੱਟ ਤੇ ਹੀ ਫਾਂਸੀ ਲਗਾ ਕੇ ਖੁਦਕੁਸ਼ੀ ਕਰ ਲਈ ਸੀ। ਜਿਸ ਤੋਂ ਬਾਅਦ ਤੁਨੀਸ਼ਾ ਦੀ ਮਾਂ ਨੇ ਉਸਦੇ ਸਹਿ-ਕਲਾਕਾਰ ਸ਼ੀਜਾਨ ਖਿਲਾਫ ਮਾਮਲਾ ਦਰਜ ਕਰਵਾਇਆ ਸੀ।
ਸ਼ੀਜ਼ਾਨ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਸ਼ੀਜ਼ਾਨ ਦੇ ਵਕੀਲ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਸਭ ਕੁਝ ਸਪੱਸ਼ਟ ਹੋ ਜਾਵੇਗਾ।