ਨਿਊਯਾਰਕ ਨਵੰਬਰ
ਅਮਰੀਕਾ ਦੀਆਂ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਬਣਾਈ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸੲੈੇ) ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੰਤਰੀਆਂ, ਵਿਧਾਇਕਾਂ ਤੇ ਕਾਂਗਰਸ ਦੇ ਪ੍ਰਮੁੱਖ ਆਗੂਆਂ ਦਾ ਵਿਦੇਸ਼ਾਂ ਵਿੱਚ ਘਿਰਾਓ ਕਰਨ ਦਾ ਐਲਾਨ ਕੀਤਾ ਹੈ ਅਤੇ ਕਿਹਾ ਹੈ ਕਿ ਇਨ੍ਹਾਂ ਕਾਂਗਰਸੀਆਂ ਨੂੰ ਵਿਦੇਸ਼ਾਂ ਦੀਆਂ ਦੀ ਸਖਤ ਕਾਨੂੰਨੀ ਪ੍ਰਕ੍ਰਿਆ ਵਿਚੋਂ ਗੁਜਰਨਾਂ ਪਵੇਗਾ। ਇਹ ਐਲਾਨ ਅੱਜ ਉਨ੍ਹਾਂ ਨੇ ਹੰਗਾਮੀ ਮੀਟਿੰਗ ਕਰਕੇ ਇਸ ਲਈ ਕੀਤਾ ਕਿ ਪੰਜਾਬ ਵਿਚ ਮੁੜ 1984 ਸਿੱਖ ਕਤਲੇਆਮ ਕਰਨ ਵਾਂਗ ਹੁਣ ਵੀ ਸਿੱਖਾਂ ਨੂੰ ਝੂਠੇ ਕੇਸਾਂ ਵਿਚ ਉਲਝਾ ਕੇ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ, ਇਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਭ ਤੋਂ ਵੱਡੀ ਸਿੱਖ ਵਿਰੋਧੀ ਕਾਰਵਾਈ ਕਰਾਰ ਦਿੱਤਾ।
Punjab ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਪਹਿਲ : ਵਿਜੇ ਸਾਂਪਲਾ
Punjab ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਪਹਿਲ :ਵਿਜੇ ਸਾਂਪਲਾ -ਆਈਐਮਏ-11 ਅਤੇ ਡੀਸੀ-11 ਨੇ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ ਵਿੱਚ ਜਿੱਤ...