
ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੀਆਂ ਸਿੱਖ ਸੰਗਤਾਂ ਵੱਲੋਂ ਪਾਇਆ ਮਤਾ ਕਾਇਮ : ਹਿੰਮਤ ਸਿੰਘ
ਨਿਊਯਾਰਕ, 5 ਅਪ੍ਰੈਲ (ਵਿਸ਼ਵ ਵਾਰਤਾ)- ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਗੁਰਦੁਆਰਾ ਸਾਹਿਬਾਨ ਤੇ ਨਗਰ ਕੀਰਤਨਾਂ ਵਿਚ ਸਟੇਜ ‘ਤੇ ਭਾਰਤ ਸਰਕਾਰ ਦੇ ਨੁੰਮਾਇਦਿਆਂ ਨੂੰ ਬੋਲਣ ਦੀ ਕੀਤੀ ਗਈ ਮਨਾਹੀ ਤੇ ਸਿੱਖ ਸੰਗਤ ਪੂਰੀ ਤਰ੍ਹਾਂ ਕਾਇਮ ਹੈ ਅਤੇ ਡਟ ਕੇ ਪਹਿਰਾ ਦੇ ਰਹੀ ਹੈ ਕਿ ਭਾਰਤ ਸਰਕਾਰ ਦੇ ਨੁਮਾਇੰਦਿਆਂ ਨੂੰ ਗੁਰੂ ਘਰ ਦੀ ਕਿਸੇ ਵੀ ਸਟੇਜ ਤੇ ਬੋਲਣ ਨਹੀਂ ਦਿੱਤਾ ਜਾਵੇਗਾ। ਇਹ ਜਾਣਕਾਰੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸਏ) ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਨੇ ਦਿੱਤੀ।
ਉਨ੍ਹਾਂ ਦਸਿਆ ਕਿ ਪਿਛਲੇ ਦਿਨੀਂ ਅਮਰੀਕਾ ਦੇ 96 ਗੁਰਦਵਾਰਾ ਸਾਹਿਬ ਸਮੇਤ ਕੈਨੇਡਾ, ਅਤੇ ਇੰਗਲੈਂਡ ਦੇ ਗੁਰਦਵਾਰਾ ਪ੍ਰਬੰਧਕਾਂ ਵੱਲੋਂ ਇੱਕ ਅਹਿਮ ਫ਼ੈਸਲਾ ਲਿਆ ਗਿਆ ਸੀ ਕੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਨੂੰ ਕਿਸੇ ਵੀ ਗੁਰਦਵਾਰਾ ਸਾਹਿਬ ਦੀ ਸਟੇਜ ਜਾਂ ਨਗਰ-ਕੀਰਤਨਾਂ ਸਮੇਂ ਕਿਸੇ ਵੀ ਸਟੇਜ ਤੋਂ ਬੋਲਣ ਨਹੀਂ ਦਿੱਤਾ ਜਾਵੇਗਾ । ਜਿਸ ਦਾ ਭਾਰਤ ਸਰਕਾਰ ਨੂੰ ਵੱਡਾ ਝਟਕਾ ਲੱਗਾ ਸੀ ਅਤੇ ਭਾਰਤ ਸਰਕਾਰ ਉਸ ਦਿਨ ਤੋਂ ਹੀ ਲਗਾਤਾਰ ਆਪਣੇ ਨੁਮਾਇੰਦਾ ਰਾਹੀਂ ਕੋਸ਼ਿਸ਼ ਕਰ ਰਹੀ ਹੈ, ਕਿਵੇਂ ਇਸ ਅਹਿਮ ਫ਼ੈਸਲੇ ਨੂੰ ਪੂਰਨ ਰੂਪ ਵਿਚ ਲਾਗੂ ਹੋਣ ਤੋਂ ਰੋਕਿਆ ਜਾਵੇ । ਹੁਣ ਜਦੋਂ ਖ਼ਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਵੱਡੀ ਗਿਣਤੀ ਵਿਚ ਨਗਰ ਕੀਰਤਨ ਕੱਢੇ ਜਾ ਰਹੇ ਹਨ ਤੇ ਭਾਰਤ ਸਰਕਾਰ ਦੇ ਨੁਮਾਇੰਦੇ ਵੀ ਪੂਰੀ ਤਰਾਂ ਸਰਗਰਮ ਹੋ ਚੁੱਕੇ ਹਨ । ਇਸ ਸੰਬੰਧ ਵਿਚ ਭਾਈ ਹਿੰਮਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਭਾਰਤੀ ਨੁਮਾਇੰਦੇ ਇਹਨਾਂ ਨਗਰ-ਕੀਰਤਨਾਂ ਵਿਚ ਸ਼ਾਮਿਲ ਹੋਣ ਅਤੇ ਸਟੇਜਾਂ ਤੱਕ ਪਹੁੰਚ ਕਰਨ ਲਈ ਪੂਰੀ ਤਰਾਂ ਸਰਗਰਮ ਹੋ ਚੁੱਕੇ ਹਨ । ਭਾਈ ਹਿੰਮਤ ਸਿੰਘ ਨੇ ਦੁਨੀਆਂ ਭਰ ਦੇ ਗੁਰਦਵਾਰਾ ਪ੍ਰਬੰਧਕਾਂ ਅਤੇ ਖ਼ਾਸ ਕਰਕੇ ਅਮਰੀਕਾ ਦੇ ਗੁਰਦਵਾਰਾ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਹੈ ਕੀ ਆਵੋ ਸਾਰੇ ਮਿਲ ਕੇ ਆਪਾਂ ਆਪਣੇ ਕੀਤੇ ਫ਼ੈਸਲੇ ਤੇ ਡਟ ਕੇ ਪਹਿਰਾ ਦਈਏ ਤਾਂ ਜੋ ਭਾਰਤ ਸਰਕਾਰ ਦੇ ਨੁਮਾਇੰਦੇ ਨਗਰ ਕੀਰਤਨਾਂ ਦਿਆਂ ਸਟੇਜਾਂ ਤੱਕ ਨਾਂ ਪਹੁੰਚ ਸਕਣ । ਇਹ ਵੀ ਪਤਾ ਲੱਗਾ ਹੈ ਕੀ ਭਾਰਤੀ ਕੋਂਸਲੇਟਾਂ ਵੱਲੋਂ ਖ਼ਾਲਸਾ ਸਾਜਨਾ ਦਿਵਸ (ਵੈਸਾਖਿ) ਨੂੰ ਭਾਰਤੀ ਅੰਬੈਸੀਆਂ ਵਿਚ ਮਨਾਉਣ ਦੇ ਵੀ ਮਨਸੂਬੇ ਘੜੇ ਜਾ ਰਹੇ ਹਨ । ਸੰਗਤਾਂ ਇਸ ਪ੍ਰਤੀ ਸੁਚੇਤ ਰਹਿਣ , ਜੇਕਰ ਇਸ ਤਰਾਂ ਦੇ ਕੋਈ ਪ੍ਰੋਗਰਾਮ ਉਲੀਕੇ ਜਾਂਦੇ ਹਨ ਤਾਂ ਉਨ੍ਹਾਂ ਪ੍ਰੋਗਰਾਮਾਂ ਵਿਚ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਦੇਣ ਵਾਲੇ ਗੁਰਦਵਾਰਾ ਪ੍ਰਬੰਧਕਾਂ ਦਾ ਅਤੇ ਸ਼ਾਮਿਲ ਹੋਣ ਵਾਲਿਆਂ ਦਾ ਵੀ ਪੂਰਨ ਤੋਰ ਤੇ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ ।
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...






















