ਅਮਰੀਕਾ-ਗੋਲੀਬਾਰੀ ਵਿੱਚ 5 ਲੋਕਾਂ ਦੀ ਮੌਤ – 6 ਜ਼ਖਮੀ
ਚੰਡੀਗੜ੍ਹ,11ਅਪ੍ਰੈਲ(ਵਿਸ਼ਵ ਵਾਰਤਾ)- ਅਮਰੀਕਾ ਦੇ ਕੈਂਟਕੀ ਸੂਬੇ ‘ਚ ਸੋਮਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਜਿੱਥੇ 5 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। 6 ਜ਼ਖਮੀ ਦੱਸੇ ਜਾ ਰਹੇ ਹਨ। ਇਹ ਘਟਨਾ ਲੁਈਸਵਿਲੇ ਸ਼ਹਿਰ ਦੀ ਹੈ। ਪੁਲਿਸ ਮੁਤਾਬਕ ਇੱਕ ਹਮਲਾਵਰ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਹੈ। ਕੁਝ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਹਮਲਾਵਰ ਵੀ ਮਾਰਿਆ ਗਿਆ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।