ਅਮਰੀਕਾ ਦੇ ਮਿਸੀਸਿਪੀ ‘ਚ ਗੋਲੀਬਾਰੀ, 6 ਦੀ ਮੌਤ
ਚੰਡੀਗੜ੍ਹ 18 ਫਰਵਰੀ(ਵਿਸ਼ਵ ਵਾਰਤਾ ਬਿਓਰੋ) – ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹੁਣ ਟੈਨੇਸੀ ਸੂਬੇ ਦੇ ਮਿਸੀਸਿਪੀ ਸ਼ਹਿਰ ‘ਚ ਬੀਤੀ ਦੇਰ ਰਾਤ ਗੋਲੀਬਾਰੀ ਹੋਈ। ਇਸ ਘਟਨਾ ‘ਚ 6 ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰ 52 ਸਾਲਾ ਰਿਚਰਡ ਡੇਲ ਕ੍ਰੂਮ ਨੇ ਆਪਣੀ ਸਾਬਕਾ ਪਤਨੀ ਦੀ ਹੱਤਿਆ ਕਰ ਦਿੱਤੀ। ਮਾਰੇ ਗਏ ਬਾਕੀ ਲੋਕ ਸਾਬਕਾ ਪਤਨੀ ਦੇ ਰਿਸ਼ਤੇਦਾਰ ਦੱਸੇ ਜਾਂਦੇ ਹਨ। ਇਸ ਗੋਲੀਬਾਰੀ ਵਿੱਚ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ ਜੋ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਘਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਘਟਨਾ ਮਿਸੀਸਿਪੀ ਸਿਟੀ ਦੇ ਅਰਕਾਬੁਤਲਾ ਇਲਾਕੇ ਦੀ ਹੈ। ਇੱਥੇ ਇੱਕ ਸਟੋਰ ਦੀ ਪਾਰਕਿੰਗ ਵਿੱਚ ਹਮਲਾਵਰ ਨੇ ਕਾਰ ਵਿੱਚ ਬੈਠੇ ਵਿਅਕਤੀ ਉੱਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਰਿਚਰਡ ਡੇਲ ਕਰਮ ਆਪਣੀ ਸਾਬਕਾ ਪਤਨੀ ਦੇ ਘਰ ਪਹੁੰਚਿਆ। ਇੱਥੇ ਉਸ ਨੇ ਆਪਣੀ ਸਾਬਕਾ ਪਤਨੀ ਅਤੇ ਉਸ ਦੇ ਮੰਗੇਤਰ ਨੂੰ ਗੋਲੀ ਮਾਰ ਦਿੱਤੀ। ਫਿਰ ਉਹ ਆਪਣੇ ਘਰ ਗਿਆ, ਜਿੱਥੇ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਇਸ ਤੋਂ ਪਹਿਲਾਂ 14 ਫਰਵਰੀ ਨੂੰ ਵੀ ਜਨਤਕ ਗੋਲੀਬਾਰੀ ਦੀ ਅਜਿਹੀ ਹੀ ਘਟਨਾ ਸਾਹਮਣੇ ਆਈ ਸੀ।
ਅਮਰੀਕਾ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ਕੈਂਪਸ ਵਿੱਚ ਗੋਲੀਬਾਰੀ, 3 ਦੀ ਮੌਤ, 5 ਜ਼ਖ਼ਮੀ