
ਕੈਪਟਨ ਅਮਰਿੰਦਰ ਸਿੰਘ ਵਲੋਂ ਧਾਲੀਵਾਲ ਦੀ ਹੱਤਿਆ ‘ਤੇ ਦੁੱਖ ਦਾ ਪ੍ਰਗਟਾਵਾ
ਵਾਸ਼ਿੰਗਟਨ, 28 ਸਤੰਬਰ – ਅਮਰੀਕਾ ਦੇ ਟੈਕਸਾਸ ਸੂਬੇ ਵਿਚ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਨੇ ਟਰੈਫਿਕ ਸਿਗਨਲ ਉਤੇ ਇੱਕ ਕਾਰ ਚਾਲਕ ਨੂੰ ਰੋਕਿਆ, ਪਰ ਦੋਸ਼ੀ ਨੇ ਕਾਰ ਤੋਂ ਉਤਰ ਕੇ ਉਹਨਾਂ ਉਤੇ ਗੋਲੀਆਂ ਦਾਗ ਦਿੱਤੀਆਂ, ਜਿਸ ਕਾਰਨ ਸੰਦੀਪ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ।
ਇਸ ਦੌਰਾਨ ਪੁਲਿਸ ਵਲੋਂ ਦੋਸ਼ੀ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ। ਅਮਰੀਕਾ ਪੁਲਿਸ ਅਤੇ ਪੰਜਾਬੀ ਮੂਲ ਦੇ ਭਾਈਚਾਰੇ ਵਲੋਂ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਜਾ ਰਹੀ ਹੈ ਤੇ ਦੋਸ਼ੀ ਨੂੰ ਜਲਦੀ ਤੋਂ ਜਲਦੀ ਹਿਰਾਸਤ ਵਿਚ ਲੈ ਕੇ ਸਖਤ ਸਜਾ ਦੀ ਮੰਗ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਸੰਦੀਪ ਸਿੰਘ ਧਾਲੀਵਾਲ ਪਿਛਲੇ 10 ਸਾਲਾਂ ਤੋਂ ਅਮਰੀਕਾ ਪੁਲਿਸ ਵਿਚ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਅ ਰਿਹਾ ਸੀ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਦੀਪ ਸਿੰਘ ਦੀ ਹੱਤਿਆ ਦੀ ਘਟਨਾ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Deeply anguished to learn of the ruthless killing of Deputy Sheriff of Harris County, Sandeep Singh Dhaliwal. He represented the Sikh community with pride and was the first turbaned police officer of America. My condolences to his family. RIP. pic.twitter.com/tkizjEgvMQ
— Capt.Amarinder Singh (@capt_amarinder) September 28, 2019





















