ਅਮਰੀਕਾ ਵਿੱਚ ਤੂਫਾਨ ਕਾਰਨ ਹੋਈ ਭਾਰੀ ਤਬਾਹੀ
ਚੰਡੀਗੜ੍ਹ, 28ਅਪ੍ਰੈਲ(ਵਿਸ਼ਵ ਵਾਰਤਾ)- ਸ਼ੁੱਕਰਵਾਰ ਨੂੰ ਅਮਰੀਕਾ ‘ਚ ਆਏ ਤੂਫਾਨ ਨੇ ਭਾਰੀ ਤਬਾਹੀ ਮਚਾਈ। ਤੂਫਾਨ ਕਾਰਨ ਸੈਂਕੜੇ ਘਰ ਅਤੇ ਇਮਾਰਤਾਂ ਢਹਿ-ਢੇਰੀ ਹੋ ਗਈਆਂ। ਨੇਬਰਾਸਕਾ ਅਤੇ ਆਇਓਵਾ ਰਾਜਾਂ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਨੁਕਸਾਨ ਦਾ ਮੁਲਾਂਕਣ ਕਰਨ ਵਿੱਚ ਲਗਭਗ 2 ਹਫ਼ਤੇ ਲੱਗਣਗੇ। ਕਈ ਸ਼ਹਿਰਾਂ ਵਿੱਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਹੋ ਗਏ। ਕਈ ਰਾਜਾਂ ਵਿੱਚ ਮੌਸਮ ਵਿਭਾਗ ਨੇ ਦੋ ਦਿਨਾਂ ਲਈ ਹਾਈ ਅਲਰਟ ਜਾਰੀ ਕੀਤਾ ਹੈ।