ਅਮਰੀਕਾ ਵਿੱਚ ਦੋ ਸਿੱਖਾਂ ਤੇ ਜਾਨਲੇਵਾ ਹਮਲਾ
ਚੰਡੀਗੜ੍ਹ,13 ਅਪ੍ਰੈਲ(ਵਿਸ਼ਵ ਵਾਰਤਾ)-ਨਿਊਯਾਰਕ ਦੇ ਰਿਚਮੰਡ ਹਿੱਲ ਨੇੜੇ ਦੋ ਸਿੱਖ ਨੌਜਵਾਨਾਂ ‘ਤੇ ਹਮਲੇ ਦੀ ਵੀਡੀਓ ਸਾਹਮਣੇ ਆਈ ਹੈ। ਪੁਲਸ ਮੁਤਾਬਕ ਇਸ ਮਾਮਲੇ ‘ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਖ਼ਿਲਾਫ਼ ਨਫ਼ਰਤੀ ਅਪਰਾਧ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 10 ਦਿਨ ਪਹਿਲਾਂ ਵੀ ਇਸੇ ਥਾਂ ‘ਤੇ ਇਕ ਸਿੱਖ ਨੌਜਵਾਨ ‘ਤੇ ਹਮਲਾ ਹੋਇਆ ਸੀ।
ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਕੁਝ ਲੋਕਾਂ ਨੇ ਪਹਿਲਾਂ ਸੜਕ ‘ਤੇ ਪੈਦਲ ਜਾ ਰਹੇ ਸਿੱਖ ਨੌਜਵਾਨਾਂ ਨੂੰ ਡੰਡਿਆਂ ਨਾਲ ਕੁੱਟਿਆ ਅਤੇ ਫਿਰ ਉਨ੍ਹਾਂ ਦੀਆਂ ਪੱਗਾਂ ਲਾਹ ਦਿੱਤੀਆਂ। ਘਟਨਾ ਤੋਂ ਬਾਅਦ ਜਦੋਂ ਤੱਕ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ ਤਦ ਤੱਕ ਦੋਸ਼ੀ ਫ਼ਰਾਰ ਹੋ ਗਿਆ। ਸਿੱਖ ਜਥੇਬੰਦੀ ਨਾਲ ਸਬੰਧਤ ਸਥਾਨਕ ਆਗੂ ਵੀ ਮੌਕੇ ’ਤੇ ਪੁੱਜੇ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਨਿਊਯਾਰਕ ਦੇ ਅਟਾਰਨੀ ਜਨਰਲ ਲੈਟੀਆ ਜੇਮਸ ਨੇ ਇੱਕ ਟਵੀਟ ਵਿੱਚ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜੇਕਰ ਆਮ ਲੋਕਾਂ ਨੂੰ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਨਾਲ ਸਾਂਝੀ ਕਰੋ। ਦੋਸ਼ੀਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਭਾਰਤੀ ਦੂਤਾਵਾਸ ਨੇ ਨਿਊਯਾਰਕ ਪੁਲਿਸ ਅਤੇ ਸਥਾਨਕ ਅਥਾਰਟੀ ਤੋਂ ਘਟਨਾ ਸਬੰਧੀ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
https://twitter.com/IndiainNewYork/status/1513991874893258753?s=20&t=n3vCUijIHbw79Z3TdaHFCw