ਅਮਰੀਕੀ ਰਾਸ਼ਟਰਪਤੀ ਨੇ ਮੋਦੀ ਨੂੰ ਜਿੱਤ ਦੀ ਦਿੱਤੀ ਵਧਾਈ
ਚੰਡੀਗੜ੍ਹ,6ਜੂਨ(ਵਿਸ਼ਵ ਵਾਰਤਾ)- ਨਰਿੰਦਰ ਮੋਦੀ ਦੇ ਤੀਸਰੀ ਵਾਰ ਪੀਐਮ ਬਣਨਾ ਤਹਿ ਹੋਣ ਤੋਂ ਬਾਅਦ ਵਿਦੇਸ਼ੀ ਆਗੂਆਂ ਵੱਲੋ ਫੋਨ ਕਰਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅਮਰੀਕੀ ਰਾਸ਼ਟਰਪਤੀ ਜੋਏ ਬਾਇਡਨ ਨੇ ਵੀ ਫੋਨ ਕਰਕੇ ਨਰੇਂਦਰ ਮੋਦੀ ਨੂੰ ਵਧਾਇਆ ਦਿੱਤੀਆਂ ਹਨ। ਅਮਰੀਕਾ ਦੇ ਰਾਸ਼ਟਰਪਤੀ ਦੇ ਅਧਿਕਾਰਿਤ ਬਿਆਨ ਵਿਚ ਕਿਹਾ ਗਿਆ ਹੈ ਕਿ ਉਹ ਉਮੀਦ ਕਰਦੇ ਨੇ ਕਿ ਇਸ ਨਾਲ ਦੱਖਣੀ ਏਸ਼ੀਆ ‘ਚ ਆਰਥਿਕ ਅਤੇ ਸਮਾਜਿਕ ਸਥਿਰਤਾ ਆਵੇਗੀ ਅਤੇ ਸਮੁਚਾ ਖੇਤਰ ਸਥਿਰਤਾ ਨਾਲ ਅੱਗੇ ਵਧੇਗਾ।























