ਅਮਿਤ ਸ਼ਾਹ ਨੂੰ ਥੋੜੀ ਦੇਰ ਵਿੱਚ ਮਿਲਣਗੇ ਪੰਜਾਬ ਦੇ ਮੁਖ ਮੰਤਰੀ

ਦਿੱਲੀ, 3 ਦਸੰਬਰ(ਵਿਸ਼ਵ ਵਾਰਤਾ)-ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਦੇ ਮੁੱਦੇ ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਕੈਪਟਨ ਅਮਰਿੰਦਰ ਸਿੰਘ ਅਤੇ ਅਮਿਤ ਸ਼ਾਹ ਦੀ ਮੁਲਾਕਾਤ ਸਵੇਰੇ 9.30 ਵਜੇ ਤੋਂ 10 ਵਜੇ ਦੇ ਵਿਚਕਾਰ ਹੋਵੇਗੀ।
ਦੱਸ ਦੱਇਏ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ।




















