ਅਮ੍ਰਿਤਸਰ ਵਿੱਚ ਦੋ ਨੌਜਵਾਨਾਂ ਦਾ ਦਿਨ-ਦਿਹਾੜੇ ਕਤਲ
ਚੰਡੀਗੜ੍ਹ, 20 ਫਰਵਰੀ(ਵਿਸ਼ਵ ਵਾਰਤਾ)-ਅੰਮ੍ਰਿਤਸਰ ਸ਼ਹਿਰ ਤੋਂ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿਥੇ ਚਿਤਰਾ ਸਿਨੇਮਾ ਦੇ ਨਜ਼ਦੀਕ ਦੋ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਦਾ ਛੁਰੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਘਟਨਾ ਦੀ ਜਾਣਕਾਰੀ ਮਿਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। ਮ੍ਰਿਤਕਾਂ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਨ੍ਹਾਂ ਪੋਸਟਮਾਰਟਮ ਕਰਵਾਇਆ ਜਾਵੇਗਾ। ਮ੍ਰਿਤਕਾਂ ਦੀ ਪਹਿਚਾਣ 27 ਸਾਲਾ ਰਿਸ਼ਵ ਵਾਸੀ ਭਾਂਡਿਆਂ ਵਾਲਾ ਬਾਜ਼ਾਰ ਅਤੇ ਦੂਜਾ ਮ੍ਰਿਤਕ ਬੰਬੇ ਵਾਲਾ ਖੂਹ ਹਾਲ ਜੰਮੂ ਦਾ ਰਹਿਣ ਵਾਲਾ ਵਜੋਂ ਹੋਈ ਹੈ।