ਅਰਵਿੰਦ ਕੇਜਰੀਵਾਲ ਕਿਸੇ ਵੀ ਵੇਲੇ ਤਿਹਾੜ ਜੇਲ੍ਹ ਤੋਂ ਆ ਸਕਦੇ ਹਨ ਬਾਹਰ
ਮੁੱਖ ਮੰਤਰੀ ਭਗਵੰਤ ਮਾਨ ਸਾਰੇ ਪ੍ਰੋਗਰਾਮ ਰੱਦ ਕਰਕੇ ਪਹੁੰਚੇ ਦਿੱਲੀ
ਚੰਡੀਗੜ੍ਹ, 10 ਮਈ(ਵਿਸ਼ਵ ਵਾਰਤਾ)- ‘ਆਪ’ ਸੁਪਰੀਮੋ ਤੇ ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੰਤਿਰਮ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਕਿਸੇ ਵੇਲੇ ਵੀ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਉਹਨਾਂ ਨੂੰ ਲੈਣ ਲਈ ਉਹਨਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਤਿਹਾੜ੍ਹ ਜੇਲ੍ਹ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਅੱਜ ਦੇ ਆਪਣੇ ਸਾਰੇ ਚੋਣ ਪ੍ਰਚਾਰ ਪ੍ਰੋਗਰਾਮ ਰੱਦ ਕਰ ਦਿੱਤੇ ਹਨ. ਅਰਵਿੰਦ ਕੇਜਰੀਵਾਲ ਦੀ ਰਿਹਾਈ ਦੇ ਮੱਦੇਨਜ਼ਰ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ। ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਕੇ ਦਿੱਲੀ ਪਹੁੰਚੇ ਹਨ। ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 2 ਜੂਨ ਨੂੰ ਕਿਸੇ ਵੀ ਹਾਲਤ ਵਿੱਚ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ 40 ਦਿਨਾਂ (1 ਅਪ੍ਰੈਲ) ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਹ ਅੱਜ ਸ਼ਾਮ ਤੱਕ ਜੇਲ੍ਹ ਤੋਂ ਬਾਹਰ ਆ ਸਕਦੇ ਹਨ।