ਕੱਲ੍ਹ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ
ਪੜ੍ਹੋ ਪੰਜਾਬ ਸਰਕਾਰ ਦੀ ਕਿਹੜੀ ਸਹੂਲਤ ਦੀ ਕਰਨਗੇ ਸ਼ੁਰੂਆਤ
ਚੰਡੀਗੜ੍ਹ,14 ਜੂਨ(ਵਿਸ਼ਵ ਵਾਰਤਾ)-ਕੱਲ੍ਹ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਪਹਿਰ 1 ਵਜੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਪੰਜਾਬ ਤੋਂ ਦਿੱਲੀ ਦੇ ਹਵਾਈ ਅੱਡੇ ਤੱਕ ਜਾਣ ਵਾਲੀਆਂ ਸਰਕਾਰੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।ਇਸ ਮੌਕੇ ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਵੀ ਕਰਨਗੇ।