ਅਰਵਿੰਦ ਕੇਜਰੀਵਾਲ ਦਾ ਅੰਮ੍ਰਿਤਸਰ ਪਹੁੰਚਣ ਤੇ ਭਗਵੰਤ ਮਾਨ ਸਮੇਤ ਕਈ ਵੱਡੇ ਆਪ ਆਗੂਆਂ ਨੇ ਕੀਤਾ ਸਵਾਗਤ
ਸੇਵਾ ਸਿੰਘ ਸੇਖਵਾਂ ਨੂੰ ਮਿਲਣ ਉਹਨਾਂ ਦੇ ਜੱਦੀ ਪਿੰਡ ਵੱਲ ਹੋਏ ਰਵਾਨਾ

ਅੰਮ੍ਰਿਤਸਰ,26ਅਗਸਤ(ਵਿਸ਼ਵ ਵਾਰਤਾ) ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਦੌਰੇ ਤੇ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਨੇਤਾ ਅਤੇ ਸਾਬਕਾ ਮੰਤਰੀ ਪੰਜਾਬ ਸੇਵਾ ਸਿੰਘ ਸੇਖਵਾਂ ਨਾਲ ਮੁਲਾਕਾਤ ਕਰਨ ਲਈ ਉਹਨਾਂ ਦੇ ਵਿਧਾਨ ਸਭਾ ਹਲਕਾ ਅਧੀਨ ਪੈਂਦੇ ਜੱਦੀ ਪਿੰਡ ਸੇਖਵਾਂ ਨੂੰ ਰਵਾਨਾ ਹੋ ਗਏ । ਇਸ ਮੌੌਕੇ ਤੇ ਅੰਮ੍ਰਿਤਸਰ ਪਹੁੰਚਣ ਤੇ ਪੰਜਾਬ ਦੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਬਲਜਿੰਦਰ ਕੌਰ ਨੇ ਉਹਨਾਂ ਦਾ ਸਵਾਗਤ ਕੀਤਾ । ਇਸ ਤੋਂ ਇਲਾਵਾ ਪੰਜਾਬ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਕੁਲਤਾਰ ਸੰਧਵਾਂ ਵੀ ਉਹਨਾਂ ਨਾਲ ਮੌਜੂਦ ਸਨ।






















