ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਦਿੱਲੀ ਹਾਈਕੋਰਟ ਅੱਜ ਸੁਣਾਵੇਗਾ ਫੈਸਲਾ
ਚੰਡੀਗੜ੍ਹ, 25ਜੂਨ(ਵਿਸ਼ਵ ਵਾਰਤਾ)-ਦਿੱਲੀ DELHI CM NEWS ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ, ਇਸ ‘ਤੇ ਦਿੱਲੀ ਹਾਈ ਕੋਰਟ ਅੱਜ 25 ਜੂਨ ਨੂੰ ਦੁਪਹਿਰ 2:30 ਵਜੇ ਆਪਣਾ ਫੈਸਲਾ ਸੁਣਾਵੇਗਾ। ਰਾਉਸ ਐਵੇਨਿਊ ਕੋਰਟ ਨੇ 20 ਜੂਨ ਨੂੰ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਈਡੀ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ 21 ਜੂਨ ਨੂੰ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਰੋਕ ਲਾ ਦਿੱਤੀ ਸੀ।ਹਾਈਕੋਰਟ ਨੇ 21 ਜੂਨ ਨੂੰ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਸੀ ਕਿ ਅਸੀਂ 24-25 ਜੂਨ ਤੱਕ ਫੈਸਲਾ ਦੇਵਾਂਗੇ। ਉਦੋਂ ਤੱਕ ਜ਼ਮਾਨਤ ‘ਤੇ ਰੋਕ ਰਹੇਗੀ। ਈਡੀ ਨੇ 24 ਜੂਨ ਨੂੰ ਹਾਈਕੋਰਟ ਵਿੱਚ ਜਵਾਬ ਦਾਇਰ ਕਰਦਿਆਂ ਕੇਜਰੀਵਾਲ ਨੂੰ ਜ਼ਮਾਨਤ ਦੇਣ ਨੂੰ ਗੈਰ-ਕਾਨੂੰਨੀ ਦੱਸਿਆ ਸੀ।