ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ,25 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦਿੱਲੀ ਦੌਰੇ ਤੇ ਹਨ। ਉਹ ਅੱਜ ਸਵੇਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੇ ਪਹੁੰਚ ਗਏ ਹਨ। ਉਹ ਥੋੜ੍ਹੀ ਦੇਰ ਵਿੱਚ ਹੀ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦਾ ਦੌਰਾ ਕਰਨਗੇ। ਉਹਨਾਂ ਦੇ ਨਾਲ ਸਿੱਖਿਆ ਮੰਤਰੀ ਮੀਤ ਹੇਅਰ ਵੀ ਮੌਜੂਦ ਹਨ।