ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਅਹਿਮ ਮੁੱਦਿਆਂ ਤੇ ਹੋ ਰਹੀ ਹੈ ਚਰਚਾ
ਚੰਡੀਗੜ੍ਹ,9 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਿਰ ਤੋਂ ਦਿੱਲੀ ਦੌਰੇ ਤੇ ਹਨ। ਇਸ ਦੌਰਾਨ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਹਨਾਂ ਦੀ ਰਿਹਾਇਸ਼ ‘ਤੇ ਪਹੁੰਚੇ ਹਨ। ਇਸ ਮੀਟਿੰਗ ਵਿੱਚ ਪੰਜਾਬ ਅਤੇ ਪਾਰਟੀ ਦੇ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਜਾ ਸਕਦੀ ਹੈ।























