ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 31ਮਈ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਵੱਲੋਂ ਦਿੱਲੀ ਹਾਈਕੋਰਟ ‘ਚ ਦਾਇਰ ਜ਼ਮਾਨਤ ਪਟੀਸ਼ਨ ‘ਤੇ ਅੱਜ 31 ਮਈ ਨੂੰ ਸੁਣਵਾਈ ਹੋਵੇਗੀ। ਵਿਭਵ ਨੇ ਬੁੱਧਵਾਰ 29 ਮਈ ਨੂੰ ਇਕ ਪਟੀਸ਼ਨ ਦਾਇਰ ਕਰਕੇ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਮੁਆਵਜ਼ੇ ਦੀ ਮੰਗ ਕੀਤੀ ਸੀ ਅਤੇ ਦਿੱਲੀ ਪੁਲਸ ਅਧਿਕਾਰੀਆਂ ਖਿਲਾਫ ਵਿਭਾਗੀ ਜਾਂਚ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ 27 ਮਈ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਵਿਭਵ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਅਗਲੇ ਦਿਨ ਯਾਨੀ 28 ਮਈ ਨੂੰ ਅਦਾਲਤ ਨੇ ਵਿਭਵ ਨੂੰ 3 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। ਜ਼ਿਕਰਯੋਗ ਹੈ ਕਿ ਵਿਭਵ ‘ਤੇ ਸੀਐੱਮ ਹਾਊਸ ‘ਚ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਹਮਲਾ ਕਰਨ ਦਾ ਦੋਸ਼ ਹੈ। ਮਾਲੀਵਾਲ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਪੁਲਿਸ ਨੇ ਪੀਏ ਵਿਭਵ ਕੁਮਾਰ ਨੂੰ 18 ਮਈ ਨੂੰ ਸੀਐਮ ਹਾਊਸ ਤੋਂ ਗ੍ਰਿਫ਼ਤਾਰ ਕਰ ਲਿਆ ਸੀ।






















