• Latest
  • Trending
ਅਰਵਿੰਦ ਕੇਜਰੀਵਾਲ ਨੇ ਜਲੰਧਰ ‘ਚ ਵਪਾਰੀਆਂ-ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਕਿਹਾ- ਇਸ ਵਾਰ ਆਮ ਆਦਮੀ ਪਾਰਟੀ ਨੂੰ ਸਾਰੀਆਂ 13 ਸੀਟਾਂ ਜਿਤਾਓ

ਅਰਵਿੰਦ ਕੇਜਰੀਵਾਲ ਨੇ ਜਲੰਧਰ ‘ਚ ਵਪਾਰੀਆਂ-ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਕਿਹਾ- ਇਸ ਵਾਰ ਆਮ ਆਦਮੀ ਪਾਰਟੀ ਨੂੰ ਸਾਰੀਆਂ 13 ਸੀਟਾਂ ਜਿਤਾਓ

2 years ago
ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

6 minutes ago
ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

13 minutes ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

17 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

20 minutes ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

22 minutes ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

30 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

31 minutes ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

2 hours ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

2 hours ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

2 hours ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਰਵਿੰਦ ਕੇਜਰੀਵਾਲ ਨੇ ਜਲੰਧਰ ‘ਚ ਵਪਾਰੀਆਂ-ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਕਿਹਾ- ਇਸ ਵਾਰ ਆਮ ਆਦਮੀ ਪਾਰਟੀ ਨੂੰ ਸਾਰੀਆਂ 13 ਸੀਟਾਂ ਜਿਤਾਓ

May 29, 2024
in ਪੰਜਾਬ

ਇਸ ਸਮੇਂ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਅਤੇ ਰਾਜਪਾਲ ਨਾਲ ਇਕੱਲਿਆਂ ਹੀ ਲੜਨਾ ਪੈ ਰਿਹਾ ਹੈ, ਇਹ 13 ਸੰਸਦ ਮੈਂਬਰ ਉਨ੍ਹਾਂ ਦੇ ਹੱਥ ਬਣਨਗੇ ਅਤੇ ਉਨ੍ਹਾਂ ਨਾਲ ਮਿਲ ਕੇ ਪੰਜਾਬ ਦੇ ਹੱਕਾਂ ਲਈ ਲੜਨਗੇ- ਕੇਜਰੀਵਾਲ

ਮੋਦੀ ਜੀ ਆੜ੍ਹਤੀਆਂ ਅਤੇ ਵਪਾਰੀਆਂ ਨੂੰ ਚੋਰ ਕਹਿੰਦੇ ਹਨ, ਅਸੀਂ ਤੁਹਾਨੂੰ ਆਪਣੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨਦੇ ਹਾਂ, ਅਸੀਂ ਤੁਹਾਡਾ ਸਤਿਕਾਰ ਕਰਦੇ ਹਾਂ- ਕੇਜਰੀਵਾਲ

ਸਾਡੀ ਸਰਕਾਰ ਤੋਂ ਪਹਿਲਾਂ ਪੰਜਾਬ ‘ਚ ਇੰਡਸਟਰੀ ਦਾ ਬੁਰਾ ਹਾਲ ਸੀ, ਹਰ ਕੋਈ ਸੂਬਾ ਛੱਡ ਕੇ ਜਾ ਰਿਹਾ ਸੀ, ਪਿਛਲੇ ਦੋ ਸਾਲਾਂ ‘ਚ ਇੰਡਸਟਰੀ ਛੱਡਣ ਦਾ ਰੁਝਾਨ ਖ਼ਤਮ ਹੋ ਗਿਆ ਹੈ, ਆਉਣਾ ਸ਼ੁਰੂ ਹੋ ਗਿਆ ਹੈ-ਕੇਜਰੀਵਾਲ

ਇਹ ਬਹੁਤ ਹੀ ਸ਼ਰਮਨਾਕ ਹੈ ਕਿ ਮਹਿੰਗਾਈ, ਬੇਰੁਜ਼ਗਾਰੀ, ਭੁੱਖਮਰੀ, ਗਰੀਬੀ, ਸਿੱਖਿਆ ਅਤੇ ਦਵਾਈ ਵਰਗੇ ਅਹਿਮ ਮੁੱਦਿਆਂ ਦੀ ਬਜਾਏ ਨਰਿੰਦਰ ਮੋਦੀ ਹਿੰਦੂ, ਮੁਸਲਿਮ, ਮੱਝ ਅਤੇ ਮੰਗਲ-ਸੂਤਰ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ – ਕੇਜਰੀਵਾਲ

ਜਲੰਧਰ/ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਜਲੰਧਰ ਵਿੱਚ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕੇਜਰੀਵਾਲ ਦੇ ਨਾਲ ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਹਾਜ਼ਰ ਸਨ।

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਾਰੋਬਾਰੀਆਂ ਨੂੰ ਇਸ ਚੋਣ ਵਿਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਵਿਚ ਆਮ ਆਦਮੀ ਪਾਰਟੀ ਦੀ ਮਦਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਫ਼ਿਲਹਾਲ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਅਤੇ ਰਾਜਪਾਲ ਨਾਲ ਇਕੱਲਿਆਂ ਹੀ ਲੜਨਾ ਪੈ ਰਿਹਾ ਹੈ, ਇਹ 13 ਸੰਸਦ ਮੈਂਬਰ ਉਨ੍ਹਾਂ ਦੇ ਮਜ਼ਬੂਤ ਹੱਥ ਬਣਨਗੇ ਅਤੇ ਉਨ੍ਹਾਂ ਨਾਲ ਮਿਲ ਕੇ ਪੰਜਾਬ ਦੇ ਹੱਕਾਂ ਲਈ ਲੜਨਗੇ।

ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ ਹੈ। ਤੁਹਾਡੇ ਲਈ ਕਿਸੇ ਨੇ ਕੁਝ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੇ ਪਾਰਲੀਮੈਂਟ ਵਿੱਚ ਪੰਜਾਬ ਲਈ ਆਵਾਜ਼ ਉਠਾਈ। ਜਿੱਤਣ ਤੋਂ ਬਾਅਦ ਹਰ ਕੋਈ ਆਪਣੇ ਫ਼ਾਇਦੇ ਲਈ ਕੇਂਦਰੀ ਮੰਤਰੀਆਂ ਨਾਲ ਮਿਲ ਜਾਂਦਾ ਹੈ। ਇਸ ਲਈ ਇਸ ਵਾਰ ਆਮ ਆਦਮੀ ਪਾਰਟੀ ਨੂੰ ਸਾਰੀਆਂ 13 ਸੀਟਾਂ ਜਿਤਾਓ। ਮੈਂ ਅਤੇ ਭਗਵੰਤ ਮਾਨ ਆਪਣੇ ਸੰਸਦ ਮੈਂਬਰਾਂ ‘ਤੇ ਨਜ਼ਰ ਰੱਖਾਂਗੇ ਅਤੇ ਉਨ੍ਹਾਂ ਤੋਂ ਪੰਜਾਬ ਲਈ ਕੰਮ ਕਰਵਾਵਾਂਗੇ।

ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆੜ੍ਹਤੀਆਂ ਨੂੰ ਵਿਚੋਲੇ ਅਤੇ ਵਪਾਰੀਆਂ ਨੂੰ ਚੋਰ ਕਹਿੰਦੇ ਹਨ। ਅਸੀਂ ਤੁਹਾਨੂੰ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨਦੇ ਹਾਂ। ਸਾਡੇ ਮਨ ਵਿਚ ਤੁਹਾਡੇ ਲਈ ਬਹੁਤ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਵਿਕਾਸ ਲਈ ਕਿਸਾਨ ਅਤੇ ਮਜ਼ਦੂਰ ਅਹਿਮ ਹਨ, ਉਸੇ ਤਰ੍ਹਾਂ ਵਪਾਰੀ,ਕਾਰੋਬਾਰੀ ਅਤੇ ਉਦਯੋਗਪਤੀ ਵੀ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਮੇਰੇ ਲਈ ਕਿੰਨੇ ਮਹੱਤਵਪੂਰਨ ਹੋ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦਿੱਲੀ ਚੋਣਾਂ ਤੋਂ ਅਗਲੇ ਹੀ ਦਿਨ ਮੈਂ ਸਭ ਤੋਂ ਪਹਿਲਾਂ ਫ਼ਿਰੋਜ਼ਪੁਰ ਪਹੁੰਚਿਆ ਅਤੇ ਉੱਥੇ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ।

ਉਨ੍ਹਾਂ ਕਿਹਾ ਕਿ ਮੈਂ ਇੱਕ ਸਾਲ ਪਹਿਲਾਂ ਪੰਜਾਬ ਆਇਆ ਸੀ। ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੈਂ ਜਲੰਧਰ, ਲੁਧਿਆਣਾ, ਮੋਹਾਲੀ ਸਮੇਤ ਕਈ ਸ਼ਹਿਰਾਂ ਦੇ ਕਾਰੋਬਾਰੀਆਂ ਨਾਲ ਕਈ ਘੰਟੇ ਮੀਟਿੰਗਾਂ ਕੀਤੀਆਂ ਅਤੇ ਮੈਂ ਖ਼ੁਦ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੋਟ ਕੀਤੀਆਂ। ਮੇਰੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਵਾਰ ਵਪਾਰਕ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਦੇ ਆਧਾਰ ‘ਤੇ ਵਪਾਰੀਆਂ ਦੀਆਂ ਕਈ ਸਮੱਸਿਆਵਾਂ ਹੱਲ ਕੀਤੀਆਂ ਗਈਆਂ ਅਤੇ ਕਈਆਂ ‘ਤੇ ਕੰਮ ਚੱਲ ਰਿਹਾ ਹੈ।

ਕੇਜਰੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਵਿੱਚ ਇੰਡਸਟਰੀ ਦੀ ਹਾਲਤ ਬਹੁਤ ਖਰਾਬ ਸੀ। ਵਪਾਰੀ ਰਾਜ ਛੱਡ ਕੇ ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਆਦਿ ਰਾਜਾਂ ਵਿੱਚ ਜਾ ਰਹੇ ਸਨ, ਪਰ ਪਿਛਲੇ ਦੋ ਸਾਲਾਂ ਤੋਂ ਉਦਯੋਗਾਂ ਦਾ ਸੂਬਾ ਛੱਡਣ ਦਾ ਰੁਝਾਨ ਖ਼ਤਮ ਹੋ ਗਿਆ ਹੈ ਅਤੇ ਉਦਯੋਗ ਆਉਣੇ ਸ਼ੁਰੂ ਹੋ ਗਏ ਹਨ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਕਾਫੀ ਸੁਧਾਰ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿੱਤਾ ਹੈ, ਜਿਸ ਕਾਰਨ ਹੁਣ ਬਹੁਤ ਸਾਰਾ ਸਰਕਾਰੀ ਪੈਸਾ ਬਚ ਰਿਹਾ ਹੈ। ਉਸ ਪੈਸੇ ਨਾਲ ਅਸੀਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੇ ਹਾਂ। ਅੱਜ ਪੰਜਾਬ ਦੇ 83 ਫੀਸਦੀ ਲੋਕਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਇਸ ਤੋਂ ਇਲਾਵਾ ਅਸੀਂ ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਬਣਾ ਰਹੇ ਹਾਂ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਾਰ ਰਹੇ ਹਾਂ। ਇਸ ਦੇ ਨਾਲ ਹੀ ਅਸੀਂ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮਿਨੈਂਸ ਵਿੱਚ ਤਬਦੀਲ ਕਰ ਰਹੇ ਹਾਂ। ਇਹ ਸਭ ਇਸ ਲਈ ਹੋ ਰਿਹਾ ਹੈ, ਕਿਉਂਕਿ ਸਾਡੀ ਨੀਅਤ ਸਾਫ਼ ਹੈ ਅਤੇ ਅਸੀਂ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉੜੀਸਾ ਵਿੱਚ ਪੰਜਾਬ ਦੀ ਕੋਲੇ ਦੀ ਖਾਨ ਹੈ, ਜਦੋਂ ਅਸੀਂ ਉੱਥੋਂ ਕੋਲਾ ਲਿਆਉਣਾ ਸ਼ੁਰੂ ਕੀਤਾ ਤਾਂ ਕੇਂਦਰ ਸਰਕਾਰ ਨੇ ਕਿਹਾ ਕਿ ਆਪਣਾ ਕੋਲਾ ਸ੍ਰੀਲੰਕਾ ਅਤੇ ਗੁਜਰਾਤ ਰਾਹੀਂ ਪੰਜਾਬ ਲੈ ਕੇ ਆਓ। ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਵਿਰੋਧ ਕੀਤਾ ਤਾਂ ਕੇਂਦਰ ਸਰਕਾਰ ਨੇ ਕੋਲਾ ਲਿਆਉਣ ਲਈ ਸਿੱਧੀ ਰੇਲਗੱਡੀ ਮੁਹੱਈਆ ਕਰਵਾਈ। ਜੇਕਰ ਸਿੱਧੀ ਰੇਲ ਗੱਡੀ ਨਾ ਮਿਲਦੀ ਤਾਂ ਪੰਜਾਬ ਵਿੱਚ ਬਿਜਲੀ ਦੋ ਰੁਪਏ ਮਹਿੰਗੀ ਹੋ ਜਾਣੀ ਸੀ।

ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੇਤਾ ਹੰਕਾਰ ਵਿਚ ਡੁੱਬ ਗਏ ਹਨ। ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਤੋਂ ਬਾਅਦ ਉਹ ਪੰਜਾਬ ਦੀ ‘ਆਪ’ ਸਰਕਾਰ ਨੂੰ ਡੇਗ ਦੇਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਬਹਾਦਰ ਲੋਕ ਹਨ। ਉਹ ਧਮਕੀਆਂ ਤੋਂ ਨਹੀਂ ਡਰਦੇ। ਪਿਆਰ ਨਾਲ ਮੰਗਿਆ ਹੁੰਦਾ ਤਾਂ ਇੱਕ-ਦੋ ਸੀਟ ਦੇ ਦਿੰਦੇ, ਪਰ ਹੁਣ ਇੱਕ ਵੀ ਸੀਟ ਨਹੀਂ ਮਿਲਣੀ। ਇਸ ਵਾਰ ਪੰਜਾਬ ਦੇ ਲੋਕ ਤੁਹਾਡੀਆਂ ਧਮਕੀਆਂ ਦਾ ਜਵਾਬ ਵੋਟ ਨਾਲ ਦੇਣਗੇ। ਕੇਜਰੀਵਾਲ ਨੇ ਕਿਹਾ ਕਿ ਇਹ ਰੱਬ ਦੀ ਕਿਰਪਾ ਹੈ ਕਿ ਤੁਸੀਂ ਆਮ ਆਦਮੀ ਪਾਰਟੀ ਨੂੰ 92 ਵਿਧਾਇਕ ਦਿੱਤੇ ਹਨ। ਜੇਕਰ 60 ਹੁੰਦੇ ਤਾਂ ਇਹ ਲੋਕ ਹੁਣ ਤੱਕ ਸਰਕਾਰ ਨੂੰ ਡੇਗ ਚੁੱਕੇ ਹੁੰਦੇ।

ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਗਵਾਨ ਮੰਨਣ ਲੱਗ ਪਏ ਹਨ। ਉਨ੍ਹਾਂ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਭਗਵਾਨ ਜਗਨਨਾਥ ਮੋਦੀ ਜੀ ਦੇ ਭਗਤ ਹਨ। ਜਦੋਂ ਕਿ ਜਗਨਨਾਥ ਦਾ ਅਰਥ ਹੈ ਜਗਤ ਦਾ ਨਾਥ। ਭਾਵ, ਪੂਰੀ ਦੁਨੀਆ ਦਾ ਕਲਿਆਣ ਕਰਨ ਵਾਲਾ। ਨਰਿੰਦਰ ਮੋਦੀ ਖ਼ੁਦ ਕਹਿੰਦੇ ਹਨ ਕਿ ਮੈਂ ਆਪਣੀ ਮਾਂ ਦੀ ਕੁੱਖ ਤੋਂ ਪੈਦਾ ਨਹੀਂ ਹੋਇਆ। ਮੈਂ ਪ੍ਰਗਟ ਹੋਇਆ ਹਾਂ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ ਨੇ ਵੀ ਨਰਿੰਦਰ ਮੋਦੀ ਨੂੰ ਦੇਵਾਂ ਦਾ ਦੇਵ ਕਿਹਾ ਹੈ।

ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਦੇ ਵੀ ਕੰਮ ਦੀ ਗੱਲ ਨਹੀਂ ਕਰਦੇ, ਉਹ ਹਮੇਸ਼ਾ ਜਾਤ, ਧਰਮ ਅਤੇ ਨਫਰਤ ਦੀ ਰਾਜਨੀਤੀ ਦੀ ਗੱਲ ਕਰਦੇ ਹਨ। ਮਹਿੰਗਾਈ, ਬੇਰੁਜ਼ਗਾਰੀ, ਭੁੱਖਮਰੀ, ਗਰੀਬੀ, ਸਿੱਖਿਆ ਅਤੇ ਦਵਾਈ ਵਰਗੇ ਅਹਿਮ ਮੁੱਦਿਆਂ ਦੀ ਬਜਾਏ ਉਹ ਹਿੰਦੂ, ਮੁਸਲਮਾਨ, ਮੱਝ, ਬੱਕਰੀ ਅਤੇ ਮੰਗਲ-ਸੂਤਰ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ। ਉਹ ਕਹਿੰਦੇ ਹਨ ਕਿ ਜੇਕਰ ਤੁਸੀਂ ਇੰਡੀਆ ਅਲਾਇੰਸ ਨੂੰ ਵੋਟ ਦਿਓਗੇ ਤਾਂ ਉਹ ਤੁਹਾਡੀਆਂ ਮੱਝਾਂ ਅਤੇ ਮੰਗਲ-ਸੂਤਰ ਖੋਹ ਲੈਣਗੇ। ਕੀ ਇਹ ਭਗਵਾਨ ਦੀ ਭਾਸ਼ਾ ਹੈ?

ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੇ ਲੋਕਾਂ ਨੇ ਦੇਸ਼ ਵਿੱਚ ਤਾਨਾਸ਼ਾਹੀ ਪੈਦਾ ਕਰ ਦਿੱਤੀ ਹੈ। 16 ਮਾਰਚ ਨੂੰ ਚੋਣਾਂ ਦਾ ਐਲਾਨ ਹੋਇਆ ਅਤੇ ਮੈਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਕਿਉਂਕਿ ਮੋਦੀ ਜੀ ਨੂੰ ਡਰ ਸੀ ਕਿ ਜੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਕੇਜਰੀਵਾਲ ਦੇਸ਼ ਭਰ ਵਿੱਚ ਘੁੰਮੇਗਾ, ਜਿਸ ਨਾਲ ਉਨ੍ਹਾਂ ਸੀਟਾਂ ਘੱਟ ਜਾਣਗੀਆਂ। ਇਸ ਲਈ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਦਿਓ। ਮੈਂ ਸੁਪਰੀਮ ਕੋਰਟ ਦਾ ਧੰਨਵਾਦੀ ਹਾਂ ਜਿਸ ਨੇ ਮੈਨੂੰ 21 ਦਿਨ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ, ਜਿਸ ਕਾਰਨ ਮੈਂ ਅੱਜ ਤੁਹਾਡੇ ਵਿਚਕਾਰ ਹਾਂ।

ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਨਰਿੰਦਰ ਮੋਦੀ ਨੇ ਇੰਡੀਆ ਟੀ.ਵੀ ਦੇ ਰਜਤ ਸ਼ਰਮਾ ਨੂੰ ਇੰਟਰਵਿਊ ਦਿੱਤਾ ਸੀ। ਰਜਤ ਸ਼ਰਮਾ ਨੇ ਪ੍ਰਧਾਨ ਮੰਤਰੀ ਨੂੰ ਸਵਾਲ ਕੀਤਾ ਕਿ ਦਿੱਲੀ ਸ਼ਰਾਬ ਘੁਟਾਲੇ ਵਿੱਚ ਨਾ ਤਾਂ ਕੋਈ ਸਬੂਤ ਹੈ ਅਤੇ ਨਾ ਹੀ ਕੋਈ ਰਿਕਵਰੀ, ਫਿਰ ਭ੍ਰਿਸ਼ਟਾਚਾਰ ਕਿਵੇਂ ਹੋਇਆ? ਇਸ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਇੱਕ ਤਜਰਬੇਕਾਰ ਚੋਰ ਹੈ, ਇਸ ਲਈ ਕੋਈ ਸਬੂਤ ਨਹੀਂ ਹੈ। ਕੇਜਰੀਵਾਲ ਨੇ ਕਿਹਾ ਕਿ ਅਸਲ ਵਿਚ ਕੋਈ ਭ੍ਰਿਸ਼ਟਾਚਾਰ ਹੀ ਨਹੀਂ ਹੋਇਆ। ਜੇਕਰ ਅਜਿਹਾ ਹੁੰਦਾ ਤਾਂ 100 ਕਰੋੜ ਰੁਪਏ ਕਿੱਥੇ ਗਏ? ਅਜੇ ਤੱਕ ਇੱਕ ਰੁਪਇਆ ਵੀ ਕਿਉਂ ਨਹੀਂ ਵਸੂਲਿਆ ਗਿਆ?

ਕੇਜਰੀਵਾਲ ਨੇ ਕਿਹਾ ਕਿ ਉਹ ਕਹਿੰਦੇ ਹਨ ਕਿ ਸਾਨੂੰ 400 ਸੀਟਾਂ ਦਿਓ, ਮੋਦੀ ਜੀ ਕੁਝ ਵੱਡਾ ਕਰਨਾ ਚਾਹੁੰਦੇ ਹਨ। ਜਦੋਂ ਮੈਂ ਪੁੱਛਗਿੱਛ ਕੀਤੀ ਤਾਂ ਮੈਨੂੰ ਪਤਾ ਲੱਗਾ ਕਿ ਇਹ ਲੋਕ ਰਿਜ਼ਰਵੇਸ਼ਨ ਨੂੰ ਖ਼ਤਮ ਕਰਨ ਲਈ 400 ਸੀਟਾਂ ਦੀ ਮੰਗ ਕਰ ਰਹੇ ਹਨ। ਪਰ ਮੈਂ ਉਨ੍ਹਾਂ ਨਾਲ ਲੜ ਰਿਹਾ ਹਾਂ। ਮੈਂ ਸੰਘਰਸ਼ ਕਰ ਰਿਹਾ ਹਾਂ। ਅਸੀਂ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਨੂੰ ਰਿਜ਼ਰਵੇਸ਼ਨ ਖ਼ਤਮ ਨਹੀਂ ਕਰਨ ਦੇਵਾਂਗੇ।

Tags: aam admi partyarvind kejriwalBREAKING NEWSLOK SABHA ELECTIONS 2024PUNJABpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼' (IFSO) ਯੂਨਿਟ ਨੇ ਸ਼ੁੱਕਰਵਾਰ ਨੂੰ...

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

by Ankit
November 27, 2026
0

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਭਗਵੰਤ ਮਾਨ...

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

by Ankit
November 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ ਪੁਲਿਸ ਟੀਮਾਂ ਨੇ 162 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼' (IFSO) ਯੂਨਿਟ ਨੇ ਸ਼ੁੱਕਰਵਾਰ ਨੂੰ...

Most Popular

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

by Ranjit Singh
1 week ago
0

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ - ਇੱਕ ਮਹੀਨੇ ’ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 