ਨਵੀਂ ਦਿੱਲੀ, 14 ਫਰਵਰੀ – ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਮਲੀਲਾ ਮੈਦਾਨ ਵਿਚ ਹੋਣ ਵਾਲੇ ਇਸ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਹੈ।