ਅਰਵਿੰਦ ਕੇਜਰੀਵਾਲ ਨੇ ਭਾਜਪਾ ਤੇ ਲਗਾਏ ਗੰਭੀਰ ਇਲਜ਼ਾਮ
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੀਤਾ ਟਵੀਟ
ਚੰਡੀਗੜ੍ਹ,17 ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ਤੇ ਵੱਡਾ ਇਲਜ਼ਾਮ ਲਗਾਇਆ ਹੈ। ਪਹਿਲਾਂ ਕੇਜਰੀਵਾਲ ਅਤੇ ਹੁਣ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਭਾਜਪਾ ਦੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਪ੍ਰਤੀ ਨਫਰਤ ਸਾਹਮਣੇ ਆ ਗਈ ਹੈ। ਕੇਜਰੀਵਾਲ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਕਰਨਾਟਕਾ ਦੀ ਭਾਜਪਾ ਸਰਕਾਰ ਨੇ ਸਕੂਲ ਦੀਆਂ ਕਿਤਾਬਾਂ ਵਿੱਚੋਂ ਭਗਤ ਸਿੰਘ ਦਾ ਨਾਮ ਹਟਾ ਦਿੱਤਾ ਗਿਆ ਹੈ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਗਈ ਹੈ
ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ ਲੋਅ ਜਗਾਉਣ ਵਾਲੇ ਸਰਦਾਰ ਭਗਤ ਸਿੰਘ ਨੂੰ ਪੜ੍ਹ ਕੇ ਅੱਜ ਵੀ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਲਹਿਰ ਦੌੜ ਜਾਂਦੀ ਹੈ
ਦੇਸ਼ ਭਗਤੀ ਦੇ ਇਸੇ ਜਜ਼ਬੇ ਦੇ ਡਰ ਤੋਂ ਭਾਜਪਾ ਦੀ ਰੂਹ ਕੰਬਦੀ ਹੈ https://t.co/QH4w764rcM
— Bhagwant Mann (@BhagwantMann) May 17, 2022





















