ਅੱਜ ਪੰਜਾਬ ਦੌਰੇ ਤੇ ਅਰਵਿੰਦ ਕੇਜਰੀਵਾਲ
ਸਾਬਕਾ ਅਕਾਲੀ ਲੀਡਰ ਸੇਵਾ ਸਿੰਘ ਸੇਖਵਾਂ ਨਾਲ ਕਰਨਗੇ ਮੁਲਾਕਾਤ
ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ ਸੇਵਾ ਸਿੰਘ ਸੇਖਵਾਂ
ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ) ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆ ਰਹੇ ਹਨ। ਪੰਜਾਬ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ ਜਿਲ੍ਹਾ ਗੁਰਦਾਸਪੁਰ ਵਿਖੇ ਮਿਲਣਗੇ।
ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਟਵੀਟ ਕਰਕੇ ਸਾਂਝੀ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸੇਵਾ ਸਿੰਘ ਸੇਖਵਾਂ ਆਪ ਵਿਚ ਸ਼ਾਮਲ ਹੋ ਸਕਦੇ ਹਨ।
ਦੱਸ ਦਈਏ ਕਿ ਸੇਵਾ ਸਿੰਘ ਸੇਖਵਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਨਾਲ ਜੁੜੇ ਹੋਏ ਸਨ। ਉਹ ਪਹਿਲਾਂ ਬ੍ਰਹਮਪੁਰਾ ਧੜੇ ਨੂੰ ਛੱਡ ਕੇ ਢੀਂਡਸਾ ਗਰੁੱਪ ਦੇ ਨਾਲ ਚਲੇ ਗਏ ਸਨ। ਦੋਹਾਂ ਧੜਿਆਂ ਦੇ ਇਕੱਠੇ ਹੋਣ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਸਰਗਰਮ ਨਜ਼ਰ ਨਹੀਂ ਆਏ।ਜੇਕਰ ਉਹ ਆਮ ਆਦਮੀ ਪਾਰਟੀ ਚ ਜਾਂਦੇ ਹਨ ਤਾਂ ਇਹ ਸ਼੍ਰੋਮਣੀ ਅਕਾਲੀ ਦਲ ਯੂਨਾਇਟਡ ਲਈ ਵੱਡਾ ਝਟਕਾ ਹੋਵੇਗਾ।