ਅਰੁਣਾਚਲ ਪ੍ਰਦੇਸ਼ ‘ਚ ਫੌਜ ਦਾ ਹੈਲੀਕਾਪਟਰ ‘ਰੁਦਰ’ ਕਰੈਸ਼, ਤਲਾਸ਼ੀ ਮੁਹਿੰਮ ਸ਼ੁਰੂ
ਚੰਡੀਗੜ੍ਹ 21 ਅਕਤੂਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਅਰੁਣਾਚਲ ਪ੍ਰਦੇਸ਼ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਸਿਗਿੰਗ ਨੇੜੇ ਸੈਨਾ ਦਾ ਰੁਦਰ ਹੈਲੀਕਾਪਟਰ ਕਰੈਸ਼ ਹੋ ਗਿਆ। ਘਟਨਾ ਸਵੇਰੇ 10:43 ਵਜੇ ਦੀ ਦੱਸੀ ਜਾ ਰਹੀ ਹੈ, ਘਟਨਾ ਟੂਟਿੰਗ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੂਰ ਦੱਸੀ ਜਾ ਰਹੀ ਹੈ, ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਹਾਲਾਂਕਿ ਅਜੇ ਤੱਕ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।। ਗੁਹਾਟੀ ਦੇ ਰੱਖਿਆ ਪੀਆਰਓ ਮੁਤਾਬਕ ਬਚਾਅ ਦਲ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।





















