
ਨਵੀਂ ਦਿੱਲੀ: ਸਾਬਕਾ ਵਿੱਤ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਨੂੰ ਦਿੱਲੀ ਦੇ ਏਮਸ ਵਿੱਚ ਭਰਤੀ ਕਰਵਾਇਆ ਗਿਆ ਹੈ। ਜੇਤਲੀ ਨੂੰ ਸਾਹ ਲੈਣ ਦੀ ਸ਼ਿਕਾਇਤ ਸੀ ਜਿਸ ਕਰਕੇ ਅੱਜ ਦਿੱਲੀ ਦੇ ਏਮਸ ਵਿੱਚ ਭਰਤੀ ਕਰਵਾਇਆ ਗਿਆ ਹੈ।ਅਰੁਣ ਜੇਤਲੀ ਦੀ ਨਾਸਾਜ਼ ਸਿਹਤ ਦਾ ਹਾਲ ਜਾਣਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਵੀ ਏਮਸ ਪਹੁੰਚ ਚੁੱਕੇ ਹਨ।





















