ਅਲਕਾ ਲਾਂਬਾ ਦੀ ਪੇਸ਼ੀ ਦੌਰਾਨ ਰੋਪੜ੍ਹ ਮਿੰਨੀ ਸਕੱਤਰੇਤ ਦੇ ਬਾਹਰ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਮੇਤ ਵੱਡੇ ਆਗੂ ਮੌਜੂਦ
ਨਵਜੋਤ ਸਿੱਧੂ ਵੀ ਹੋਏ ਪ੍ਰਦਰਸ਼ਨ ਵਿੱਚ ਸ਼ਾਮਿਲ
ਚੰਡੀਗੜ੍ਹ,27 ਅਪ੍ਰੈਲ(ਵਿਸ਼ਵ ਵਾਰਤਾ)- ਅਰਵਿੰਦ ਕੇਜਰੀਵਾਲ ਖਿਲਾਫ ਬਿਆਨਬਾਜੀ ਨੂੰ ਲੈ ਕੇ ਰੋਪੜ੍ਹ ਦੇ ਸਦਰ ਥਾਣੇ ਵਿੱਚ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਦੇ ਲਈ ਅੱਜ ਅਲਕਾ ਲਾਂਬਾ ਨੂੰ ਰੋਪੜ੍ਹ ਪੁਲਿਸ ਵੱਲੋਂ ਪੇਸ਼ ਹੋਣ ਦੇ ਹੁਕਮ ਹੋਏ ਸਨ। ਇਸ ਦੌਰਾਨ ਅੱਜ ਉਹਨਾਂ ਦੇ ਨਾਲ ਪੰਜਾਬ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਰੋਪੜ੍ਹ ਦੀ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰ ਰਹੀ ਹੈ। ਇਹਨਾਂ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ,ਕਾਰਜਕਾਰੀ ਪ੍ਰਧਾਨ ਭਰਤ ਭੂਸ਼ਣ ਆਸ਼ੂ ,ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ,ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ,ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂ ਮੌਜੂਦ ਹਨ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੀ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਲਈ ਪਹੁੰਚ ਗਏ ਹਨ।

























