ਅਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਨੂੰ ਲੈ ਕੇ ਸਵਾਲ ਉਠਣੇ ਸ਼ੁਰੂ
11 ਘੰਟਿਆਂ ਤੋਂ 6 ਮੈਂਬਰੀ ਐਸਆਈਟੀ ਕਰ ਰਹੀ ਹੈ ਪੁੱਛਗਿੱਛ
ਚੰਡੀਗੜ੍ਹ,9ਅਕਤੂਬਰ(ਵਿਸ਼ਵ ਵਾਰਤਾ)-ਲਖੀਮਪੁਰ ਹਿੰਸਾ ਦੇ ਮੁੱਖ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਬੇਟਾ ਅਸ਼ੀਸ਼ ਮਿਸ਼ਰਾ ਅੱਜ ਸਵੇਰੇ 10 ਵੱਜ ਕੇ 40 ਮਿੰਟ ਤੇ ਕਰਾਇਮ ਬਰਾਂਚ ਦੇ ਦਫਤਰ ਪਹੁੰਚਿਆ ਸੀ। ਉਸ ਕੋਲੋਂ 6 ਮੈਂਬਰਾਂ ਦੀ ਐਸਆਈਟੀ ਪਿਛਲੇ 11 ਘੰਟਿਆਂ ਤੋਂ ਪੁੱਛਗਿੱਛ ਕਰ ਰਹੀ ਹੈ। ਅਜੇ ਤੱਕ ਇਹ ਪੱਕਾ ਨਹੀਂ ਹੋਇਆ ਹੈ ਕਿ ਪੁਲਿਸ ਨੇ ਉਸਨੂੰ ਗ੍ਰਿਫਤਾਰ ਕੀਤਾ ਹੈ ਜਾਂ ਨਹੀਂ। ਬਾਹਰ ਲੋਕ ਉਸਦੀ ਗ੍ਰਿਫਤਾਰੀ ਨੂੰ ਲੈ ਕੇ ਸਵਾਲ ਚੁੱਕ ਰਹੇ ਹਨ।
ਦੱਸ ਦਈਏ ਕਿ ਪਿਛਲੇ ਕੱਲ੍ਹ ਸੁਪਰੀਮ ਕੋਰਟ ਨੇ ਇਸ ਪੂਰੀ ਘਟਨਾ ਦਾ ਨੋਟਿਸ ਲੈਂਦੇ ਹੋਏ ਉਤਰ ਪ੍ਰਦੇਸ਼ ਪੁਲਿਸ ਅਤੇ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਦੀ ਕਾਰਗੁਜ਼ਾਰੀ ਨੂੰ ਲੈ ਕੇ ਝਾੜ ਵੀ ਪਾਈ ਸੀ।