ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
ਜਾਣੋ, ਕੈਪਟਨ ਦੀ ਅਗਲੀ ਰਣਨੀਤੀ

ਚੰਡੀਗੜ੍ਹ, 18ਸਤੰਬਰ(ਵਿਸ਼ਵ ਵਾਰਤਾ) ਪੰਜਾਬ ਮੁੱਖ ਮੰਤਰੀ ਦੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਕੇ ਪੰਜਾਬ ਦੇ ਸਿਆਸਤ ਵਿੱਚ ਭੂਚਾਲ ਲਿਆਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਹਨਾਂ ਕਿਹਾ ਕਿ “ਪਿਛਲੇ ਦੋ-ਤਿੰਨ ਮਹੀਨਿਆਂ ਵਿੱਚ ਇਹ ਤੀਜੀ ਵਾਰ ਹੋਇਆ ਹੈ ਕਿ ਹਾਈ ਕਮਾਨ ਨੇ ਵਿਧਾਇਕਾਂ ਨੂੰ ਮੁਲਾਕਾਤ ਲਈ ਦਿੱਲੀ ਬੁਲਾਇਆ ਹੈ। ਹਾਈ ਕਮਾਨ ਨੂੰ ਮੇਰੀ ਮੇਰੀ ਕਾਰਗੁਜ਼ਾਰੀ ਤੇ ਭਰੋਸਾ ਨਹੀਂ ਹੈ, ਇਸ ਲਈ ਮੈਂ ਆਪਣੇ ਆਪ ਨੂੰ ਸ਼ਰਮਿੰਦਾ ਮਹਿਸੂਸ ਕਰਦਾ ਹਾਂ ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਹੁਣ ਹਾਈ ਕਮਾਨ ਨੂੰ ਜਿਸ ਤੇ ਭਰੋਸਾ ਹੈ,ਉਸਨੂੰ ਮੁੱਖ ਮੰਤਰੀ ਬਣਾ ਸਕਦੀ ਹੈ।”

ਅਸਤੀਫੇ ਤੋਂ ਬਾਅਦ ਅਗਲੀ ਰਣਨੀਤੀ ਬਾਰੇ ਸਵਾਲ ਪੁੱਛੇ ਜਾਣ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਹਨ ਅਤੇ ਸਾਢੇ ਨੌਂ ਸਾਲ ਮੁੱਖ ਮੰਤਰੀ ਵੀ ਰਹੇ ਹਨ, ਹੁਣ ਉਹ ਆਪਣੇ ਰਾਜਨੀਤਿਕ ਕਰੀਬੀਆਂ ਨੂੰ ਮਿਲਣਗੇ ਅਤੇ ਉਹਨਾਂ ਨਾਲ ਵਿਚਾਰ ਚਰਚਾ ਕਰਨਗੇ।






















