ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਵੱਡਾ ਬਿਆਨ
ਹੱਕ ਸੱਚ ਦੀ ਲੜਾਈ ਆਖਰੀ ਦਮ ਤੱਕ ਲੜਦਾ ਰਹਾਂਗਾ-ਨਵਜੋਤ ਸਿੱਧੂ
ਚੰਡੀਗੜ੍ਹ,29 ਸਤੰਬਰ(ਵਿਸ਼ਵ ਵਾਰਤਾ)– ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਨੇ ਅੱਜ ਟਵੀਟ ਕਰਦਿਆਂ ਕਿਹਾ ਹੈ ਕਿ 6 ਸਾਲ ਪਹਿਲਾਂ ਬਾਦਲਾਂ ਨੂੰ ਕਲੀਨ ਚਿੱਟ ਦੇਣ ਵਾਲੇ ਅਧਿਕਾਰੀਆਂ ਨੂੰ ਨਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਵਿੱਚ ਨਵੇਂ ਕਾਰਜਕਾਰੀ ਡੀਜੀਪੀ ਇਕਬਾਲ ਪ੍ਰੀਤ ਸਹੋਤਾ ਨੂੰ ਸਿੱਧਾ ਨਿਸ਼ਾਨਾ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਜਿਹਨਾਂ ਨੇ ਸੁਮੇਧ ਸੈਣੀ ਨੂੰ ਬਲੈਂਕੇਟ ਬੇਲ ਦਿਵਾਈ ਸੀ, ਉਹਨਾਂ ਨੂੰ ਹੀ ਦੋਬਾਰਾ ਜਿੰਮੇਵਾਰੀ ਦਿੱਤੀ ਗਈ ਹੈ।ਸਿੱਧੂ ਨੇ ਕਿਹਾ ਕਿ ਮੈਂ ਹਾਈਕਮਾਨ ਨੂੰ ਗੁੰਮਰਾਹ ਨਹੀਂ ਕੀਤਾ ਅਤੇ ਨੀ ਹੀ ਅਜਿਹਾ ਹੋਣ ਦਿਆਂਗਾ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਮੈਂ ਡੱਟ ਕੇ ਲੜਾਂਗਾ ਅਤੇ ਮੈਂ ਕਿਸੇ ਅਹੁਦੇ ਦੇ ਜਾਣ ਦੀ ਪਰਵਾਹ ਨਹੀਂ ਕਰਦਾ।
ਇਸ ਸਭ ਦੇ ਵਿਚਕਾਰ ਕਾਂਗਰਸ ਹਾਈ ਕਮਾਂਡ ਨੇ ਫਿਲਹਾਲ ਨਵਜੋਤ ਸਿੱਧੂ ਦਾ ਅਸਤੀਫਾ ਰੱਦ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਪਟਿਆਲਾ ਵਿੱਚ ਸਿੱਧੂ ਦੇ ਘਰ ਵਿੱਚ ਵਿਧਾਇਕਾਂ ਦਾ ਆਉਣਾ ਜਾਣਾ ਜਾਰੀ ਹੈ।