ਅਸਤੀਫਾ ਦੇਣ ਦੀਆਂ ਅਟਕਲਾਂ ਦਰਮਿਆਨ ਮੁੱਖ ਮੰਤਰੀ ਸੁੱਖਵਿੰਦਰ ਸੁੱਖੂ ਦਾ ਬਿਆਨ- ਮੈਂ ਅਸਤੀਫਾ ਨਹੀਂ ਦਿੱਤਾ
ਚੰਡੀਗੜ੍ਹ,28ਫਰਵਰੀ(ਵਿਸ਼ਵ ਵਾਰਤਾ)-ਹਿਮਾਚਲ ਦੇ ਮੁੱਖ ਮੰਤਰੀ ਵੱਲੋਂ ਅਸਤੀਫਾ ਦੇਣ ਦੀਆਂ ਅਟਕਲਾਂ ਦੇ ਦਰਮਿਆਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਸੁੱਖਵਿੰਦਰ ਸੁੱਖੂ ਨੇ ਕਿਹਾ ਕਿ ਮੈਂ ਅਸਤੀਫਾ ਨਹੀਂ ਦਿੱਤਾ ਹੈ। ਸੁੱਖੂ ਨੇ ਕਿਹਾ ਕਿ, ਅਸੀਂ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਾਂ, ਯਕੀਨੀ ਤੌਰ ਤੇ ਅਸੀਂ ਹੀ ਜਿੱਤਾਂਗੇ।
ਦੱਸਣਯੋਗ ਹੈ ਕਿ ਪਹਿਲਾਂ ਸੁੱਖੂ ਦੇ ਅਸਤੀਫ਼ੇ ਦੀ ਖ਼ਬਰ ਆਈ ਸੀ ਅਤੇ ਫਿਰ ਅਬਜ਼ਰਵਰਾਂ ਨੂੰ ਅਸਤੀਫ਼ੇ ਦੀ ਪੇਸ਼ਕਸ਼ ਕਰਨ ਦੀ ਖ਼ਬਰ ਆਈ ਸੀ। ਪਰ ਹੁਣ ਸੁੱਖਵਿੰਦਰ ਸੁੱਖੂ ਨੇ ਅਸਤੀਫੇ ਦੀ ਖ਼ਬਰ ਨੂੰ ਪੂਰੀ ਤਰ੍ਹਾ ਨਕਾਰ ਦਿੱਤਾ ਹੈ।






















