ਅਸ਼ਲੀਲ ਫਿਲਮਾਂ ਬਣਾਉਣ ਦਾ ਮਾਮਲਾ : ਰਾਜ ਕੁੰਦਰਾ 14 ਦਿਨਾਂ ਲਈ ਜੁਡਿਸ਼ਿਅਲ ਹਿਰਾਸਤ ਵਿੱਚ
ਚੰਡੀਗੜ੍ਹ,27 ਜੁਲਾਈ(ਵਿਸ਼ਵ ਵਾਰਤਾ) ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਬਣਾਉਣ ਦੇ ਮਾਮਲੇ ਵਿੱਚ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹਾਲਾਂਕਿ ਮੁੰਬਈ ਪੁਲਿਸ ਨੇ ਰਾਜ ਲਈ 7 ਦਿਨਾਂ ਦੀ ਪੁਲਿਸ ਹਿਰਾਸਤ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਨਹੀਂ ਕੀਤਾ। ਰਾਜ ਕੁੰਦਰਾ ਨੂੰ ਮੁੰਬਈ ਪੁਲਿਸ ਨੇ 19 ਜੁਲਾਈ ਨੂੰ ਅਸ਼ਲੀਲ ਸਮੱਗਰੀ ਦੇ ਨਿਰਮਾਣ ਅਤੇ ਪ੍ਰਸਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।