• Latest
  • Trending
ਅਸੀਂ ਕਰਤਾਰਪੁਰ ਲਾਂਘੇ ਨੂੰ ਬੰਦ ਹੋਣ ਨਹੀਂ ਦੇਵਾਂਗੇ; ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਐਲਾਨ

ਅਸੀਂ ਕਰਤਾਰਪੁਰ ਲਾਂਘੇ ਨੂੰ ਬੰਦ ਹੋਣ ਨਹੀਂ ਦੇਵਾਂਗੇ; ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਐਲਾਨ

7 years ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

31 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

45 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

2 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

4 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

4 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

4 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

4 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

4 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

5 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਸੀਂ ਕਰਤਾਰਪੁਰ ਲਾਂਘੇ ਨੂੰ ਬੰਦ ਹੋਣ ਨਹੀਂ ਦੇਵਾਂਗੇ; ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਐਲਾਨ

March 7, 2020
in ਪੰਜਾਬ
ਅਸੀਂ ਕਰਤਾਰਪੁਰ ਲਾਂਘੇ ਨੂੰ ਬੰਦ ਹੋਣ ਨਹੀਂ ਦੇਵਾਂਗੇ; ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਐਲਾਨ

ਡੀ.ਜੀ.ਪੀ. ਦੇ ਬਿਆਨ ਨਾਲ ਛਿੜਿਆ ਵਿਵਾਦ ਟਾਲਣਯੋਗ ਸੀ; ਕਿਹਾ, ਦਿਨਕਰ ਗੁਪਤਾ ਪਹਿਲਾ ਹੀ ਅਫਸੋਸ ਜ਼ਾਹਰ ਕਰ ਚੁੱਕੇ ਹਨ ਜਿਸ ਕਾਰਨ ਹੁਣ ਸ਼ਾਂਤੀ ਬਹਾਲੀ ‘ਤੇ ਧਿਆਨ ਦਿੱਤਾ ਜਾਵੇ
੍ਹ ਕਿਹਾ, ਪਾਕਿਸਤਾਨ ਤੋਂ ਖਤਰਾ ਅਣਗੌਲਿਆ ਨਹੀਂ ਜਾ ਸਕਦਾ, ਸੂਬਾ ਸਰਕਾਰ ਕੋਲ ਗੁਪਤ ਦਸਤਾਵੇਜ਼ ਮੌਜੂਦ ਪਰ ਸਦਨ ਵਿੱਚ ਸਾਂਝੇ ਨਹੀਂ ਕੀਤੇ ਜਾ ਸਕਦੇ
ਚੰਡੀਗੜ੍ਹ, 25 ਫਰਵਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ‘ਤੇ ਚੌਕਸੀ ਰੱਖਣ ਦੀ ਲੋੜ ਦੇ ਨਾਲ ਮੰਗਲਵਾਰ ਨੂੰ ਇਹ ਗੱਲ ਸਾਫ ਕੀਤੀ ਕਿ ਸੁਰੱਖਿਆਵਾਂ ਦੀਆਂ ਚਿੰਤਾਵਾਂ ਦੀ ਪਰਵਾਹ ਕੀਤੇ ਬਗੈਰ ਗੁਰਦੁਆਰਾ ਦਰਬਾਰ ਸਾਹਿਬ ਦੇ ‘ਖੁੱਲ੍ਹੇ ਦਰਸ਼ਨ ਦੀਦਾਰ’ ਲਈ ਕਰਤਾਰਪੁਰ ਲਾਂਘਾ ਸਦਾ ਖੁੱਲ੍ਹਾ ਰਹੇਗਾ।

Êਪੰਜਾਬ ਵਿਧਾਨ ਸਭਾ ਵਿੱਚ ਆਪਣੇ ਬਿਆਨ ‘ਚ ਮੁੱਖ ਮੰਤਰੀ ਨੇ ਕਿਹਾ, ”ਅਸੀਂ ਕਰਤਾਰਪੁਰ ਲਾਂਘਾ ਬੰਦ ਨਹੀਂ ਹੋਣ ਦੇਵਾਂਗੇ।”

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਿਆ ਹੈ ਕਿਉਂਕਿ ਅਸੀਂ ਚਾਹੁੰਦੇ ਸੀ ਕਿ ਇਹ ਖੁੱਲ੍ਹੇ, ਹਰੇਕ ਪੰਜਾਬੀ ਚਾਹੁੰਦਾ ਸੀ ਅਤੇ ਰੋਜ਼ਾਨਾ ਇਸ ਦੇ ਨਾਲ ਨਨਕਾਣਾ ਸਾਹਿਬ, ਪੰਜਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਅਰਦਾਸ ਕਰਦਾ ਸੀ।” ਉਨ੍ਹਾਂ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਗੁਰਦੁਆਰਿਆਂ ਨੂੰ ਵੀ ਖੋਲ੍ਹਣ ਲਈ ਕੰਮ ਕਰਨ।

ਕਰਤਾਰਪੁਰ ਲਾਂਘੇ ਰਾਹੀਂ ਖਤਰੇ ਦੀ ਸੰਭਾਵਨਾ ਬਾਰੇ ਡੀ.ਜੀ.ਪੀ. ਵੱਲੋਂ ਦਿੱਤੇ ਹਾਲੀਆ ਬਿਆਨ ਉਪਰ ਹੋਈ ਆਲਚੋਨਾ ਦੇ ਜਵਾਬ ਵਿੱਚ ਬੋਲਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾ ਸਪੀਕਰ ਨੂੰ ਗੁਜ਼ਾਰਿਸ਼ ਕੀਤੀ ਕਿ ਉਹ ਪ੍ਰਸ਼ਨ ਕਾਲ ਤੋਂ ਪਹਿਲਾਂ ਇਸ ਮੁੱਦੇ ਉਤੇ ਆਪਣਾ ਬਿਆਨ ਦੇਣਾ ਚਾਹੁੰਦੇ ਹਨ।

ਡੀ.ਜੀ.ਪੀ. ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਨਾਲ ਸਬੰਧਤ ਸੁਰੱਖਿਆ ਦੇ ਮੁੱਦੇ ਬਾਰੇ ਦਿੱਤੇ ਬਿਆਨ ਉਤੇ ਵੱਖ-ਵੱਖ ਵਿਅਕਤੀਆਂ ਅਤੇ ਸੰਸਥਾਵਾਂ ਵੱਲੋਂ ਦਿੱਤੇ ਬਿਆਨਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਤੀਕਿਰਿਆਵਾਂ ਨੂੰ ਪੂਰੀ ਤਰ੍ਹਾਂ ਟਾਲਿਆ ਜਾ ਸਕਦਾ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਡੀ.ਜੀ.ਪੀ. ਨੇ ਅਫਸੋਸ ਜ਼ਾਹਰ ਕਰ ਦਿੱਤਾ ਹੈ, ਹਰੇਕ ਵਿਅਕਤੀ ਤੋਂ ਗਲਤੀ ਹੋ ਸਕਦੀ ਹੈ, ਇਥੋਂ ਤੱਕ ਕਿ ਮੈਂ ਵੀ ਗਲਤੀ ਕਰ ਸਕਦਾ ਹਾਂ, ਅਸੀਂ ਸਾਰੇ ਮਨੁੱਖੀ ਜੀਵ ਹਾਂ।” ਉਨ੍ਹਾਂ ਵਿਰੋਧੀਆਂ ਤੋਂ ਪੁੱਛਿਆ ਕਿ ਉਨ੍ਹਾਂ ਵਿੱਚੋਂ ਕੋਈ ਇਹ ਦਾਅਵਾ ਕਰੇ ਕਿ ਉਸ ਨੇ ਗਲਤੀਆਂ ਨਹੀਂ ਕੀਤੀਆਂ। ਉਨ੍ਹਾਂ ਅੱਗੇ ਕਿਹਾ, ”ਸਾਡੇ ਸਾਰਿਆਂ ਵੱਲੋਂ ਗਲਤੀਆਂ ਹੁੰਦੀਆਂ ਹਨ, ਹੁਣ ਇਹ ਮਾਮਲਾ ਖਤਮ ਹੋ ਗਿਆ ਹੈ ਅਤੇ ਹੁਣ ਸਾਨੂੰ ਸ਼ਾਂਤੀ ਬਹਾਲੀ ਉਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਪੰਜਾਬ ਬੜੇ ਮਾੜੇ ਦੌਰ ਵਿੱਚੋਂ ਲੰਘਿਆ ਹੈ ਜਿਸ ਕਰਕੇ ਅਸੀਂ ਨਹੀਂ ਚਾਹੁੰਦੇ ਕਿ ਮੁੜ ਕੇ ਉਹੋ ਜਿਹਾ ਸਮਾਂ ਆਵੇ।” ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਤਿਵਾਦ ਦੇ ਦਿਨਾਂ ਦੌਰਾਨ 35000 ਪੰਜਾਬੀਆਂ ਅਤੇ 1700 ਪੁਲਿਸ ਕਰਮੀਆਂ ਨੇ ਆਪਣੀਆਂ ਜਾਨਾਂ ਗੁਆਈਆਂ। ਇਸ ਤੋਂ ਇਲਾਵਾ ਸੈਨਿਕਾਂ ਨੇ ਵੱਖਰੀਆਂ ਜਾਨਾਂ ਖੋਹੀਆਂ। ਮੁੱਖ ਮੰਤਰੀ ਨੇ ਕਿਹਾ, ”ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਸਭ ਕੁੱਝ ਮੁੜ ਕੇ ਨਾ ਵਾਪਰੇ।”

ਮੁੱਖ ਮੰਤਰੀ ਨੇ ਸਨਮਾਨਯੋਗ ਸਦਨ ਜ਼ਰੀਏ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਿਆ ਕਿਹਾ, ”ਅਸੀਂ ਸਾਰੇ ਲਾਂਘੇ ਦੇ ਖੁੱਲ੍ਹਣ ਨਾਲ ਬਹੁਤ ਖੁਸ਼ ਹਾਂ ਅਤੇ ਸਾਂਝੀਆਂ ਕੋਸ਼ਿਸ਼ਾਂ ਲਈ ਧੰਨਵਾਦ ਕਰਦੇ ਹਾਂ।” ਉਨ੍ਹਾਂ ਐਲਾਨ ਕੀਤਾ ਕਿ ਲਾਂਘਾ ਸਦਾ ਖੁੱਲ੍ਹਿਆ ਰਹੇਗਾ ਭਾਵੇਂ ਕੋਈ ਵੀ ਚਿੰਤਾਵਾਂ ਰਹਿਣ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਮੇਰੀ ਸਰਕਾਰ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਫੈਸਲੇ ਦਾ ਹਿੱਸਾ ਸੀ। ਨਵੰਬਰ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ੍ਹੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਕੰਮ ਨੂੰ ਤੈਅ ਅਤੇ ਰਿਕਾਰਡ ਸਮੇਂ ਵਿੱਚ ਪੂਰਾ ਕਰਨ, ਸੁਰੱਖਿਆ ਦਾ ਬੁਨਿਆਦੀ ਢਾਂਚਾ ਸਥਾਪਤ ਕਰਨ ਆਦਿ ਲਈ ਮੇਰੀ ਸਾਰੀ ਸਰਕਾਰ ਸਮੇਤ ਮੰਤਰੀਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕੇਂਦਰ ਸਰਕਾਰ ਨਾਲ ਮਿਲ ਕੇ ਦਿਨ-ਰਾਤ ਕੰਮ ਕੀਤਾ।”

ਉਨ੍ਹਾਂ ਯਾਦ ਕਰਦਿਆਂ ਅੱਗੇ ਕਿਹਾ, ”ਨਿੱਜੀ ਤੌਰ ‘ਤੇ ਮੈਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕਈ ਦੌਰੇ ਕੀਤੇ ਅਤੇ ਮੇਰੀ ਸਰਕਾਰ ਨੇ ਗੁਰਦਾਸਪੁਰ ਜ਼ਿਲੇ ਵਿੱਚ ਮੰਤਰੀ ਮੰਡਲ ਦੀਆਂ ਮੀਟਿੰਗਾਂ ਵੀ ਕੀਤੀਆਂ ਤਾਂ ਜੋ ਕੰਮ ਦੀ ਗਤੀ ਦੀ ਸਮੀਖਿਆ ਹੋ ਸਕੇ ਅਤੇ ਸੂਬਾ ਅਤੇ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਏਜੰਸੀਆਂ ਵਿਚਾਲੇ ਲੋੜੀਂਦਾ ਤਾਲਮੇਲ ਸਥਾਪਤ ਕਾਇਮ ਹੋ ਸਕੇ।”

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਲੋਕਾਂ ਅਤੇ ਦੇਸ਼ ਦੀ ਸੁਰੱਖਿਆ ਨੂੰ ਖਤਰੇ ਦੀ ਚਿੰਤਾ ਹੈ ਅਤੇ ਇਹ ਗੰਭੀਰ ਮੁੱਦਾ ਹੈ ਪਰ ਇਹ ਚਿੰਤਾਵਾਂ ਲਾਂਘੇ ਦੇ ਖੁੱਲ੍ਹਣ ਕਰ ਕੇ ਨਹੀਂ ਹੈ ਬਲਕਿ ਇਹ ਪਾਕਿਸਤਾਨ ਦੀ ਮਾੜੀ ਨੀਅਤ ਕਰਕੇ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੋਲ ਗੁਪਤ ਦਸਤਾਵੇਜ਼ ਹਨ ਜਿਨ੍ਹਾਂ ਨੂੰ ਸਦਨ ਵਿੱਚ ਵੰਡਿਆ ਨਹੀਂ ਜਾ ਸਕਦਾ। ਲੰਬੇ ਸਮੇਂ ਤੱਕ ਕਸ਼ਮੀਰ ਵਿੱਚ ਦਖਲਅੰਦਾਜ਼ੀ ਕਰਨ ਤੋਂ ਬਾਅਦ ਆਈ.ਐਸ.ਆਈ. ਕੋਲ ਹੁਣ ਇਕੋਂ ਕੰਮ ਹੈ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਧੱਕੇ ਨਾਲ ਸੂਬੇ ਵਿੱਚ ਗੜਬੜੀ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਉਨ੍ਹਾਂ ਦੀ ਸਰਕਾਰ ਨੇ ਆਈ.ਐਸ.ਆਈ. ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲੀਸ ਨੇ 32 ਗ੍ਰੋਹਾਂ ਦਾ ਪਰਦਾਫਾਸ਼ ਕਰਦਿਆਂ 154 ਅਤਿਵਾਦੀਆਂ ਨੂੰ ਗ੍ਰਿਫਤਾਰ ਕੀਤਾ, 41 ਏ.ਕੇ.47/ਐਮ.ਪੀ.9/ਐਮ.ਪੀ.5 ਰਾਈਫਲਜ਼, 156 ਹੋਰ ਰਾਈਫਲਾਂ ਅਤੇ ਪਿਸਤੌਲ, 35 ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਜਿਨ੍ਹਾਂ ਵਿੱਚ ਅੰਮ੍ਰਿਤਸਰ ਵਿੱਚ ਨਿਰੰਕਾਰੀ ਭਵਨ ਵਿੱਚ ਵਰਤਿਆ ਅਸਲਾ ਵੀ ਸ਼ਾਮਲ ਹੈ। ਇਸੇ ਤਰ੍ਹਾਂ 3.5 ਕਿਲੋ ਆਰ.ਡੀ.ਐਕਸ., ਦੋ ਸਮਾਰਟ ਫੋਨ ਅਤੇ 30 ਲੱਖ ਰੁਪਏ ਦੀ ਜਾਅਲੀ ਕਰੰਸੀ ਵੀ ਬਰਾਮਦ ਕੀਤੀ ਗਈ।

ਚੀਨੀ ਡਰੋਨਾਂ ਦੀਆਂ ਤਸਵੀਰਾਂ ਦਿਖਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਡਰੋਨ ਰਾਵੀ ਰਾਹੀਂ ਤੈਰ ਰਹੇ ਇਕ ਵਿਅਕਤੀ ਤੋਂ ਜ਼ਬਤ ਕੀਤੇ ਗਏ ਹਨ ਪਰ ਇਹ ਹੋ ਸਕਦਾ ਕਿ ਹੋਰ ਡਰੋਨ ਵੀ ਹੋਣ ਜੋ ਅਜੇ ਤੱਕ ਫੜੇ ਨਹੀਂ ਜਾ ਸਕੇ। ਉਨ੍ਹਾਂ ਕਿਹਾ,”ਕੌਣ ਜਾਣਦਾ ਕਿ ਉਨ੍ਹਾਂ ਦਾ ਮਕਸਦ ਕੀ ਸੀ?”

ਮੁੱਖ ਮੰਤਰੀ ਨੇ ਕਿਹਾ,”ਆਈ.ਐਸ.ਆਈ. ਨੂੰ ਤਾਲਿਬਾਨ, ਇਰਾਨ ਜਾਂ ਬਲੋਚਿਸਤਾਨ ਨਾਲ ਕੀ ਸਮੱਸਿਆ ਹੈ, ਅਸੀਂ ਨਹੀਂ ਜਾਣਦੇ। ਪਰ ਪਾਕਿਸਤਾਨੀ ਏਜੰਸੀ ਭਾਰਤ ਵਿੱਚ ਕੀ ਕਰ ਰਹੀ ਹੈ, ਇਸ ਬਾਰੇ ਅਸੀਂ ਸਾਰੇ ਜਾਣਦੇ ਹਾਂ। ਇਸ ਤੋਂ ਪਹਿਲਾਂ ਕਸ਼ਮੀਰ ਸੀ ਅਤੇ ਹੁਣ ਪੰਜਾਬ ਉਨ੍ਹਾਂ ਦੇ ਨਿਸ਼ਾਨੇ ‘ਤੇ ਹੈ।”

ਇਸ ਤੋਂ ਬਾਅਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਜ਼ਾਹਰ ਕੀਤੀਆਂ ਚਿੰਤਾਵਾਂ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਅਤੇ ਇਸ ਦੀ ਮਿਸਾਲ ਸਾਲ 1947, 1965, 1971 ਅਤੇ ਕਾਰਗਿਲ ਜੰਗ ਤੋਂ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਫੌਜ ਪੂਰੀ ਤਰ੍ਹਾਂ ਭਾਰਤ ਦੇ ਖਿਲਾਫ਼ ਹੈ ਅਤੇ ਉਥੋਂ ਦਾ ਪ੍ਰਧਾਨ ਮੰਤਰੀ ਇਮਰਾਨ ਖਾਨ ਫੌਜ ਦੇ ਹੱਥਾਂ ਦੀ ਮਹਿਜ਼ ਕਠਪੁਤਲੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਈ.ਐਸ.ਆਈ. ਵੀ ਪਾਕਿਸਤਾਨੀ ਫੌਜ ਦਾ ਹੀ ਅੰਗ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 